Punjab News: ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਦਰਅਸਲ ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਥਾਂ ਜੋਗਾ ਸਿੰਘ ਨੂੰ ਡੀਐਸਪੀ ਬਣਾਇਆ ਗਿਆ ਹੈ। ਜੋਗਾ ਸਿੰਘ ਡੇਰਾ ਬਾਬਾ ਨਾਨਕ ਵਿਖੇ ਤੈਨਾਤੀ ਤੋਂ ਪਹਿਲਾਂ ਮੁੱਖ ਦਫ਼ਤਰ ਕਪੂਰਥਲਾ ਵਿਖੇ ਬਤੌਰ ਡੀਐਸਪੀ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਦਸ ਦਈਏ ਕਿ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਲਿਖ ਕੇ ਗੈਂਗਸਟਰ ਜੱਗੂ ਭਗਵਾਨਪੁਰੀਆ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ। ਤਾਂ ਜੋ ਉਸ ਦੇ ਕੋਲੋਂ ਕਿਸੀ ਵੀ ਡਿਵਾਈਸ ਆਦਿ ਦੇ ਬਾਰੇ ਜਾਣਕਾਰੀ ਮਿਲ ਸਕੇ।ਨਾਲ ਹੀ ਚੋਣ ਕਮਿਸ਼ਨ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਡੇਰਾ ਬਾਬਾ ਨਾਨਕ ਹਲਕੇ ਤੋਂ ਹਟਾਉਣ ਦੇ ਨਿਰਦੇਸ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਸ ਅਹੁਦੇ ਤੇ ਡੀਐਸਪੀ ਜੋਗਾ ਸਿੰਘ ਨੂੰ ਤੈਨਾਤ ਕੀਤਾ ਗਿਆ ਹੈ।