Chandigarh News: ਹਰਿਆਣਾ ਸਰਕਾਰ ਚੰਡੀਗੜ੍ਹ ਤੇ ਆਪਣਾ ਦਾਅਵਾ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਹੁਣ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਸਰਕਾਰ ਦੀ ਵੱਖਰੀ ਵਿਧਾਨ ਸਭਾ ਹੋਵੇਗੀ। ਜਿਸ ਦੇ ਲਈ ਕੇਂਦਰ ਸਰਕਾਰ ਦੇ ਵਾਤਾਵਰਨ ਮੰਤਾਰਾਲੇ ਨੇ ਇਸ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਹਰਿਆਣਾ ਸਰਕਾਰ ਨੂੰ 10 ਏਕੜ ਥਾਂ ਦੇਵੇਗਾ। ਜਦੋਂ ਕਿ ਇਸ ਦੇ ਬਦਲੇ ਹਰਿਆਣਾ ਸਰਕਾਰ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਥਾਂ ਦੇਵੇਗੀ।
ਚੰਡੀਗੜ੍ਹ ਹਾਲ ਦੀ ਘੜੀ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਪਰ ਹੁਣ ਵੱਖਰੀ ਵਿਧਾਨ ਸਭਾ ਤੋਂ ਬਾਅਦ ਚੰਡੀਗੜ੍ਹ ਉੱਪਰ ਹਰਿਆਣਾ ਸਰਕਾਰ ਵੱਲੋਂ ਕੀਤਾ ਜਾਣ ਵਾਲਾ ਦਾਅਵਾ ਹੋਰ ਮਜ਼ਬੂਤ ਹੋਵੇਗਾ।
ਜੁਲਾਈ 2022 ਵਿੱਚ ਜੈਪੁਰ ਵਿੱਚ ਹੋਈ NZC ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਇਸ ਦੇ ਤਹਿਤ ਨਵੀਂ ਅਸੈਂਬਲੀ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੇਲਵੇ ਸਟੇਸ਼ਨ ਤੋਂ IT ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਹਰਿਆਣਾ ਨੂੰ ਦੇਣੀ ਸੀ। ਜਿਸ ਦੇ ਬਦਲੇ ਵਿੱਚ ਹਰਿਆਣਾ ਨੇ 12 ਏਕੜ ਜ਼ਮੀਨ ਚੰਡੀਗੜ੍ਹ ਨੂੰ ਦੇਣਗੀ ਸੀ। ਇਹ ਜ਼ਮੀਨ ਮਨਸਾ ਦੇਵੀ ਕੰਪਲੈਕਸ ਨੇੜੇ ਈਕੋ-ਸੰਵੇਦਨਸ਼ੀਲ ਜ਼ੋਨ ਵਿੱਚ ਆਉਂਦੀ ਹੈ। ਜਿਸ ‘ਤੇ ਕੇਂਦਰ ਸਰਕਾਰ ਦੇ ਵਾਤਾਵਰਣ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਬਦਲਾਅ ਕੀਤਾ ਹੈ।