Mukh Mantri Viral Video: ਧਮਕ ਬੇਸ ਵਾਲੇ ਮੁੱਖ ਮੰਤਰੀ ਧਰਮਪ੍ਰੀਤ ਸਿੰਘ ਨਾਂ ਦੇ ਨੌਜਵਾਨ ਦੀ ਪਿੰਡ ਦੀਨੇਵਾਲ ’ਚ ਪੁਲਸ ਵੱਲੋਂ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ ਵੱਡਾ ਕਦਮ ਚੁੱਕਦਿਆਂ ਕੁੱਟਮਾਰ ਵਿਚ ਸ਼ਾਮਲ ਦੋਵਾਂ ਪੁਲਸ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਹੁਣ ਇਸ ਘਟਨਾਕ੍ਰਮ ਦੀ ਪੂਰੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਪੁਲਸ ਵੱਲੋਂ ਕੱਟਮਾਰ ਤੋਂ ਪਹਿਲਾਂ ਦੀ ਵੀਡਿਓ ਵਿੱਚ ਕੁਜ ਵਖਰਾ ਹੀ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ।
ਇਸ ਮਾਮਲੇ ‘ਚ ਜੋ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਗਲੀ ਵਿੱਚ ਮੁੱਖ ਮੰਤਰੀ ਰੌਲਾ ਪਾ ਰਿਹਾ ਹੈ। ਗਾਲਾਂ ਕੱਢਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਇੱਕ ਘਰ ‘ਤੇ ਇੱਟਾਂ-ਰੋੜੇ ਮਾਰ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਾਲੀ ਕੁੱਟਮਾਰ ਦੀ ਵੀਡੀਓ ਦੇ ਸਬੰਧ ‘ਚ ਪੁਲਿਸ ਅਧਿਕਾਰੀ ਨੇ ਵੀ ਇੱਕ ਹਿੱਸਾ ਦੱਸਿਆ ਸੀ।
ਇਕ ਗੀਤ ਵਿਚ ਵਿਸ਼ੇਸ਼ ਆਵਾਜ਼ ਰਾਹੀਂ ਚਰਚਾ ਵਿਚ ਆਏ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੀਨੇਵਾਲ ਵਾਸੀ ਧਰਮਪ੍ਰੀਤ ਸਿੰਘ ਜੋ ਧਮਕ ਬੇਸ ਵਾਲੇ ਮੁੱਖ ਮੰਤਰੀ ਵਜੋਂ ਜਾਣਿਆ ਜਾਂਦਾ ਹੈ ਦੀ ਪੁਲਸ ਵੱਲੋਂ ਕੁੱਟਮਾਰ ਕਰਦਿਆਂ ਦੀ ਵੀਡੀਓ ਮੰਗਲਵਾਰ ਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ। ਜਿਸ ਤੋਂ ਬਾਅਦ ਇਹ ਵੀਡੀਓ ਤੇਜੀ ਨਾਲ ਮੋਬਾਈਲਾਂ ’ਤੇ ਘੁੰਮੀ ਅਤੇ ਧਰਮਪ੍ਰੀਤ ਸਿੰਘ ਨੂੰ ਵਾਲਾਂ ਤੋਂ ਫੜ੍ਹ ਕੇ ਕੁੱਟਣ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਪੁਲਸ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਂਦਾ ਜਾਣ ਲੱਗਾ।
ਹਾਲਾਂਕਿ ਵੀਡੀਓ ਵਾਇਰਲ ਹੋਣ ਦੇ ਕੁਝ ਦੇਰ ਬਾਅਦ ਹੀ ਜ਼ਿਲ੍ਹਾ ਪੁਲਸ ਨੇ ਕੁੱਟਮਾਰ ਕਰਨ ਵਾਲੇ ਦੋਵਾਂ ਕਰਮਚਾਰੀਆਂ ਉੱਪਰ ਕਾਰਵਾਈ ਕਰਦਿਆਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।
ਦੂਜੇ ਪਾਸੇ ਧਰਮਪ੍ਰੀਤ ਦਾ ਕਹਿਣਾ ਹੈ ਕਿ ਉਹ ਦੁੱਧ ਲੈਣ ਲਈ ਜਾ ਰਿਹਾ ਸੀ। ਇਸ ਦੌਰਾਨ ਗਵਾਂਢੀਆਂ ਦਾ ਕੁੱਤਾ ਉਨ੍ਹਾਂ ਨੂੰ ਪੈ ਗਿਆ। ਉਸਨੇ ਉਸ ਨੂੰ ਮਾਰਨਾ ਚਾਹਿਆ ਤਾਂ ਕੁੱਤੇ ਦੇ ਮਾਲਕਾਂ ਨੇ ਪੁਲਸ ਬੁਲਾ ਲਈ ਅਤੇ ਉਨ੍ਹਾਂ ਵੱਲੋਂ ਉਸਦੀ ਭਾਰੀ ਕੁੱਟਮਾਰ ਕਰਨ ਦੇ ਨਾਲ ਨਾਲ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ ਹੈ।