Raipur News: ਇੰਡੀਗੋ ਦੀ ਇੱਕ ਫਲਾਈਟ ਨੇ ਵੀਰਵਾਰ ਸਵੇਰੇ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਇਹ ਐਮਰਜੈਂਸੀ ਲੈਂਡਿੰਗ ਨਾਗਪੁਰ ਤੋਂ ਕੋਲਕਾਤਾ ਜਾ ਰਹੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਏਪੁਰ ‘ਚ ਕਰਨੀ ਪਈ।
ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲਦੇ ਹੀ ਹਵਾਈ ਅੱਡੇ ਦੀ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾ ਕੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਜਹਾਜ਼ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਪ੍ਰੋਟੋਕੋਲ ਦੇ ਮੁਤਾਬਕ ਤੁਰੰਤ ਕਾਰਵਾਈ ਕੀਤੀ ਗਈ ਅਤੇ ਫਲਾਈਟ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਰਾਏਪੁਰ ਹਵਾਈ ਅੱਡੇ ‘ਤੇ ਕੁਝ ਸਮੇਂ ਲਈ ਉਡਾਣਾਂ ਪ੍ਰਭਾਵਿਤ ਰਹੀਆਂ।