New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਨਵੰਬਰ ਨੂੰ ‘ਮੇਰਾ ਬੂਥ ਸਬਸੇ ਮਜ਼ਬੂਤ’ ਪ੍ਰੋਗਰਾਮ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨਾਲ ਗੱਲਬਾਤ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਪੋਸਟ ਕੀਤਾ, “ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਵੱਡੀ ਜਿੱਤ ਦਿਵਾਉਣ ਲਈ ਸਾਡੇ ਸਮਰਪਿਤ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪਾਰਟੀ ਵਰਕਰਾਂ ਦੀ ਇਸ ਅਣਥੱਕ ਮਿਹਨਤ ਦੇ ਵਿਚਕਾਰ, 16 ਨਵੰਬਰ ਨੂੰ ਸਵੇਰੇ 11:30 ਵਜੇ ‘ ਮੇਰਾ ਬੂਥ ਸਬਸੇ ਮਜ਼ਬੂਤ’ ਪ੍ਰੋਗਰਾਮ ਵਿੱਚ ਉਨ੍ਹਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।’’
ਹਿੰਦੂਸਥਾਨ ਸਮਾਚਾਰ