New Delhi: ਅੱਜ ਦੇਸ਼ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਨਾਨਕ ਜੈਯੰਤੀ ‘ਤੇ ਅੱਜ ਦੇਸ਼ ਭਰ ‘ਚ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੇਸ਼ ਦੇ ਸਾਰੇ ਗੁਰਦੁਆਰਿਆਂ ਨੂੰ ਸਜਾਇਆ ਗਿਆ ਹੈ। ਪ੍ਰਕਾਸ਼ ਪਰਵ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਰਾਸ਼ਟਰਪਤੀ ਮੁਰਮੂ ਨੇ ਆਪਣੇ ਸ਼ੁਭਕਾਮਨਾਵਾਂ ਸੰਦੇਸ਼ ਵਿੱਚ ਕਿਹਾ, “ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਭਾਰਤੀਆਂ, ਖਾਸ ਕਰਕੇ ਸਿੱਖ ਭੈਣਾਂ-ਭਰਾਵਾਂ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦੀ ਹਾਂ। ਗੁਰੂ ਨਾਨਕ ਦੇਵ ਜੀ ਦਾ ਜਪੁਜੀ ਸਾਹਿਬ, ਪਿਆਰ, ਆਸਥਾ, ਸੱਚ ਅਤੇ ਕੁਰਬਾਨੀ ‘ਤੇ ਜ਼ੋਰ ਦਿੰਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਨੈਤਿਕ ਆਚਰਣ ਦੇ ਮਾਰਗ ਵੱਲ ਲੈ ਜਾਂਦੀਆਂ ਹਨ। ਉਨ੍ਹਾਂ ਨੇ ਭਾਈਚਾਰਕ ਰਸੋਈ ਦੀ ਪ੍ਰਥਾ ਸ਼ੁਰੂ ਕੀਤੀ, ਜਿਸਨੂੰ ਲੰਗਰ ਕਿਹਾ ਜਾਂਦਾ ਹੈ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।’’
गुरु नानक देव जी के प्रकाश पर्व के शुभ अवसर पर, मैं देश-विदेश में रहने वाले सभी भारतीयों, विशेष रूप से सिख समुदाय के भाइयों और बहनों को हार्दिक बधाई देती हूं। गुरु नानक देव जी ने हमें परिश्रम पर आधारित अध्यात्म का मार्ग दिखाया है। उन्होंने सत, संतोष, दया, निमरता और प्यार पर…
— President of India (@rashtrapatibhvn) November 15, 2024
ਰਾਸ਼ਟਰਪਤੀ ਨੇ ਕਿਹਾ, “ਆਓ, ਅਸੀਂ ਸਾਰੇ ਆਪਣੇ ਰੋਜ਼ਾਨਾ ਜੀਵਨ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਈਏ ਅਤੇ ਸਮਾਜ ਵਿੱਚ ਏਕਤਾ ਅਤੇ ਸਮਾਨਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੀਏ।”
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਕਸ ਹੈਂਡਲ ‘ਤੇ ਅਪਲੋਡ ਕੀਤੀ ਵੀਡੀਓ ਕਲਿੱਪ ‘ਚ ਉਨ੍ਹਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, ”ਸ਼੍ਰੀ ਗੁਰੂ ਨਾਨਕ ਜਯੰਤੀ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਲਈ ਵੀ ਪ੍ਰੇਰਿਤ ਕਰਨ। pic.twitter.com/QnFeDXOIPu
— Narendra Modi (@narendramodi) November 15, 2024
ਇਸ ਮੌਕੇ ਰਾਜਧਾਨੀ ਦਿੱਲੀ ਦੇ ਸਾਰੇ ਗੁਰਦੁਆਰਿਆਂ ਨੂੰ ਰੌਸ਼ਨ ਕੀਤਾ ਗਿਆ ਹੈ। ਬੰਗਲਾ ਸਾਹਿਬ ਗੁਰਦੁਆਰੇ ਵਿੱਚ ਸੰਗਤਾਂ ਦੀ ਭਾਰੀ ਭੀੜ ਹੈ। ਪ੍ਰਕਾਸ਼ ਪੁਰਬ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ