Gurdaspur News: ਚੋਣ ਕਮਿਸ਼ਨ ਦੀ ਹਦਾਇਤਾਂ ਤੇ ਡੇਰਾ ਬਾਬਾ ਨਾਨਕ ਵਿੱਚ ਨਵੇਂ ਨਿਯੁਕਤ ਕੀਤੇ ਗਏ ਡੀਐਸਪੀ ਜੋਗਾ ਸਿੰਘ ਦੀ ਅਗਵਾਈ ਵਿੱਚ ਹਲਕੇ ਦੇ ਬਾਜ਼ਾਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਜਿਸ ਵਿੱਚ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਪੈਰਾਮਿਲਟਰੀ ਫੋਰਸਿਜ਼ ਦੇ ਜਵਾਨਾ ਵੱਲੋਂ ਵੀ ਹਿੱਸਾ ਲਿਆ ਗਿਆ।
ਡੀਐਸਪੀ ਜੋਗਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਫਲੈਗ ਮਾਰਚ ਦਾ ਉਦੇਸ਼ ਲੋਕਾਂ ਨੂੰ ਬੇਖੌਫ ਹੋ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦੇਣਾ ਹੈ ਤੇ ਨਾਲ ਹੀ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਚੌਣਾਂ ਦੌਰਾਨ ਕਿਸੇ ਵੀ ਨਸ਼ੀਲੀ ਵਸਤੂ ਨਾਲ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਨਾ ਕਰਨ।
ਹਿੰਦੂਸਥਾਨ ਸਮਾਚਾਰ