Chandigarh News: ਪਹਾੜਾਂ ’ਤੇ ਬਰਫ਼ਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ’ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਨਾਲ ਨਾਲ ਦਿਨ ਦਾ ਤਾਪਮਾਨ ਵੀ ਡਿੱਗ ਗਿਆ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ’ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ’ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕੁਝ ਦਿਨਾਂ ਤੋਂ ਮੌਸਮ ਵਿਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿਚ ਆ ਗਿਆ ਹੈ। ਮੌਸਮ ਵਿਭਾਗ ਵਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 8 ਵਜੇ ਤੱਕ ਕੋਈ ਉਡਾਣ ਨਹੀਂ ਆ ਜਾ ਨਹੀਂ ਸਕੀ। 4 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਟੇਕ ਆਫ ਕਰੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ