ਵੱਖਵਾਦੀ ਕੱਟੜਪੰਥੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਕੈਨੇਡਾ ਵਿੱਚ ਹਿੰਦੂ ਮੰਦਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਧਮਕੀ ਦਰਮਿਆਨ ਗਰੇਟਰ ਟੋਰਾਂਟੋ ਖੇਤਰ ਦੇ ਦੋ ਸ਼ਹਿਰਾਂ ਬਰੈਂਪਟਨ ਅਤੇ ਮਿਸੀਸਾਗਾ ਨਗਰ ਨਿਗਮ ਨੇ ਮਤਾ ਪਾਸ ਕੀਤਾ ਹੈ। ਇਸ ਤਹਿਤ ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਕੀ ਹੈ ਸਾਰਾ ਮਾਮਲਾ
ਦਰਅਸਲ ਕੈਨੇਡਾ ‘ਚ ਵੱਖਵਾਦੀ ਕੱਟੜਪੰਥੀ ਅੱਤਵਾਦ ਦੇ ਮੱਦੇਨਜ਼ਰ ਬਰੈਂਪਟਨ ਸ਼ਹਿਰ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਇਹ ਪ੍ਰਸਤਾਵ ਪੇਸ਼ ਕੀਤਾ ਸੀ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ। ਇਸ ਬਾਰੇ ਪੈਟਰਿਕ ਦਾ ਕਹਿਣਾ ਹੈ ਕਿ ਇਸ ਦੇਸ਼ ਦੇ ਅੰਦਰ ਅਸੀਂ ਵਿਰੋਧ ਕਰਨ ਦੇ ਅਧਿਕਾਰ ਨੂੰ ਸਵੀਕਾਰ ਕਰਦੇ ਹਾਂ, ਪਰ ਉਦੋਂ ਤੱਕ ਜਦੋਂ ਤੱਕ ਇਹ ਕਿਸੇ ਹੋਰ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਤਾ ਇਸ ਲਈ ਪਾਸ ਕੀਤਾ ਗਿਆ ਹੈ ਤਾਂ ਜੋ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਬਰਕਰਾਰ ਰਹੇ ਅਤੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਤੋਂ ਬਚਿਆ ਜਾ ਸਕੇ।
ਪੈਟਰਿਕ ਨੇ ਕਿਹਾ ਕਿ ਹਰ ਧਰਮ ਦੇ ਉਪਾਸਕਾਂ ਨੂੰ ਮੰਦਰ, ਮਸਜਿਦ, ਗੁਰਦੁਆਰੇ ਜਾਂ ਚਰਚ ਵਿਚ ਹਿੰਸਾ-ਮੁਕਤ ਅਤੇ ਧਮਕੀ-ਮੁਕਤ ਪ੍ਰਾਰਥਨਾ ਕਰਨ ਦੀ ਪੂਰੀ ਆਜ਼ਾਦੀ ਹੈ। ਵਰਣਨਯੋਗ ਹੈ ਕਿ ਪਾਸ ਕੀਤੇ ਮਤੇ ਅਨੁਸਾਰ ਮਿਸੀਗਾਗਾ ਵਿਚ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ ਹੈ।
ਦਸ ਦਇਏ ਕਿ ਪੰਨੂ ਨੇ ਹਾਲ ਹੀ ਵਿੱਚ ਇੱਕ ਵੀਡੀਓ ਵਿੱਚ ਐਲਾਨ ਕੀਤਾ ਸੀ ਕਿ ਉਹ 16 ਨਵੰਬਰ ਨੂੰ ਮਿਸੀਸਾਗਾ ਵਿੱਚ ਕਾਲੀਬਾੜੀ ਮੰਦਿਰ ਅਤੇ 17 ਨਵੰਬਰ ਨੂੰ ਬਰੈਂਪਟਨ ਵਿੱਚ ਹਿੰਦੂ ਮੰਦਿਰ ਵਿੱਚ ਵੀ ਵਿਰੋਧ ਪ੍ਰਦਰਸ਼ਨ ਕਰੇਗੀ।