New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਰਾਤ ਵਾਪਰੇ ਝਾਂਸੀ ਮੈਡੀਕਲ ਕਾਲਜ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਗ ਲੱਗਣ ਕਾਰਨ ਹੋਈ ਨਵਜੰਮੇ ਬੱਚਿਆਂ ਦੀ ਹੋਈ ਮੌਤ ਤੋਂ ਦੁਖੀ ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਐਕਸ ਹੈਂਡਲ ‘ਤੇ ਲਿਖਿਆ, ”ਦਿਲ ਨੂੰ ਝੰਜੋੜਨ ਵਾਲਾ! ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਮੈਡੀਕਲ ਕਾਲਜ ਵਿੱਚ ਅੱਗ ਲੱਗਣ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਇਸ ’ਚ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀਆਂ ਡੂੰਘੀਆਂ ਸੋਗ-ਸੰਵੇਦਨਾਵਾਂ। ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਉਨ੍ਹਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ। ਸੂਬਾ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਲਈ ਹਰ ਸੰਭਵ ਯਤਨ ਕਰ ਰਿਹਾ ਹੈ।’’
ਹਿੰਦੂਸਥਾਨ ਸਮਾਚਾਰ