Punjab News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਪੰਜਾਬ ਦੇ ਲੋਕਾਂ ਨੂੰ ਲੁਭਾਉਣ ਲਈ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨੂੰ 1205 ਨਿਯੁਕਤੀ ਪੱਤਰ ਵੰਡੇ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਨਿਯੁਕਤੀ ਪੱਤਰ ਵੰਡਣ ਵਾਲੇ ਸਮਾਗਮ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਬਿਨਾਂ ਕੋਈ ਪੈਸੇ ਲਏ, ਬਿਨਾਂ ਕਿਸੇ ਸਿਫਾਰਿਸ ਤੋਂ ਨੌਜਵਾਨਾਂ ਦੀ ਭਰਤੀ ਕੀਤੀ ਹੈ।
ਅੱਜ ਚੰਡੀਗੜ੍ਹ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਪੁਲਿਸ ਵਿਭਾਗ ਦੇ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰੇ ਨਵ-ਨਿਯੁਕਤ ਕਾਂਸਟੇਬਲਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ।
ਢਾਈ ਸਾਲਾਂ ‘ਚ ਹੀ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਿਸ਼ ਦੇ 48 ਹਜ਼ਾਰ… pic.twitter.com/3P6AE6mhT6
— Bhagwant Mann (@BhagwantMann) November 16, 2024
ਉਹਨਾਂ ਨੇ ਨਵ- ਨਿਯੁਕਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਕਰੀ ਜੁਆਇਨ ਕਰਨ ਤੋਂ ਬਾਅਦ ਸਾਰੇ ਨੌਜਵਾਨ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਕਿਉਂਕਿ ਜੇਕਰ ਉਹ ਨੌਜਵਾਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂਹੀਂ ਪੰਜਾਬ ਅੱਗੇ ਵਧੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੜਕ ਸੁਰੱਖਿਆ ਫੋਰਸ ਨਾਲ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਆਈ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਜ਼ਿਆਦਾ ਵਧੀਆਂ ਕਾਨੂੰਨ ਵਿਵਸਥਾ ਹੈ। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਉਦਯੋਗਿਕ ਯੂਨਿਟ ਆਉਣੇ ਸ਼ੁਰੂ ਹੋ ਗਏ ਹਨ ਜਿਸ ਨਾਲ ਹੋਰ ਵੀ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੁਲਸ ਵਿੱਚ ਹੋਰ ਵੀ ਭਰਤੀਆਂ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਸੂਬੇ ਵਿੱਚ ਜ਼ਿਮਨੀ ਚੋਣਾਂ ਹਨ। ਜਿਸ ਦੇ ਚਲਦੇ ਆਮ ਆਦਮੀ ਪਾਰਟੀ ਹੋਰ ਵੀ ਸਰਗਰਮ ਨਜ਼ ਆ ਰਹੀ ਹੈ।