Mohali News: ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਇਸ ਅਸਤੀਫੇ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਸਾਂਝੀ ਕਰਦਿਆਂ ਲਿਖਿਆ ਕਿ ‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਕੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰ ਦਿੱਤਾ ਹੈ, ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਉਣ ਅਤੇ ਉਨ੍ਹਾਂ ਦੇ ਪੂਰੇ ਕਾਰਜਕਾਲ ਦੌਰਾਨ ਦਿਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ’।
The SAD President S Sukhbir Singh Badal submitted his resignation to the working Committee of the party today to pave the way for the election of new President. He thanked all the party leaders & workers for expressing confidence in his leadership and extending wholehearted…
— Dr Daljit S Cheema (@drcheemasad) November 16, 2024
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 5 ਸਾਲ ਬਾਅਦ ਪ੍ਰਧਾਨ ਦੀ ਚੋਣ ਦੁਬਾਰਾ ਹੋਵੇਗੀ। 14 ਦਸੰਬਰ ਤੋਂ ਬਾਅਦ ਪ੍ਰਧਾਨ ਦੀ ਚੋਣ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਲਦ ਵਰਕਿੰਗ ਕਮੇਟੀ ਦੀ ਬੈਠਕ ਸੱਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ