Chandigarh News: ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋਣ ਲੱਗਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ ਪਰ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ‘ਚ 2 ਤੋਂ 5 ਡਿਗਰੀ ਦੀ ਗਿਰਾਵਟ ਆਵੇਗੀ। ਪੰਜਾਬ ‘ਚ ਅੱਜ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਧੁੰਦ ਦਾ ਅਲਰਟ ਨਹੀਂ ਹੈ, ਪਰ ਪ੍ਰਦੂਸ਼ਣ ਨੇ ਦਮ ਘੋਟਿਆ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਮਾਨਸਾ ਅਤੇ ਸੰਗਰੂਰ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੰਗਲਵਾਰ ਤੋਂ ਸਥਿਤੀ ਆਮ ਵਾਂਗ ਹੋਣ ਦੀ ਉਮੀਦ ਹੈ। ਧੁੰਦ ਦਾ ਅਸਰ ਵੀ ਘਟੇਗਾ ਅਤੇ ਅਸਮਾਨ ਵੀ ਸਾਫ਼ ਰਹੇਗਾ। ਪਰ ਇਸਦੇ ਨਾਲ ਹੀ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਜਾਵੇਗਾ ਅਤੇ ਠੰਡ ਵਧਣੀ ਸ਼ੁਰੂ ਹੋ ਜਾਵੇਗੀ।
ਹਿੰਦੂਸਥਾਨ ਸਮਾਚਾਰ