Delhi Politics: ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਤਜਰਬੇਕਾਰ ਨੇਤਾਵਾਂ ਵਿੱਚੋਂ ਇੱਕ ਕੈਲਾਸ਼ ਗਹਿਲੋਤ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹਾਲ ਹੀ ਵਿੱਚ ਉਹ ਸਾਬਕਾ ਮੰਤਰੀ ਮਨੋਹਰ ਲਾਲ ਖੱਟਰ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ। ਬੀਤੇ ਦਿਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਵੀ ਛੱਡ ਦਿੱਤੀ ਸੀ। ਦਿੱਲੀ ਚੋਣਾਂ ਨੇੜੇ ਆਉਣ ਕਾਰਨ ਇਸ ਨੂੰ ਦਿੱਲੀ ਦੀ ਸਿਆਸਤ ਵਿੱਚ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
#WATCH दिल्ली: दिल्ली के पूर्व मंत्री व पूर्व AAP नेता कैलाश गहलोत केंद्रीय मंत्री मनोहर लाल खट्टर और अन्य भाजपा नेताओं की मौजूदगी में भाजपा में शामिल हुए। pic.twitter.com/ZSq0FGWqkP
— ANI_HindiNews (@AHindinews) November 18, 2024
ਦੱਸ ਦੇਈਏ ਕਿ ਕੈਲਾਸ਼ ਗਹਿਲੋਤ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਅਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਨੇ ਪਾਰਟੀ ‘ਤੇ ਕਈ ਗੰਭੀਰ ਦੋਸ਼ ਵੀ ਲਗਾਏ ਹਨ। ਉਨ੍ਹਾਂ ਨੇ ਆਪਣੇ ਅਸਤੀਫੇ ‘ਚ ਲਿਖਿਆ ਸੀ ਕਿ ਦਿੱਲੀ ਸਰਕਾਰ ਆਪਣਾ ਜ਼ਿਆਦਾਤਰ ਸਮਾਂ ਕੇਂਦਰ ਨਾਲ ਲੜਨ ‘ਚ ਬਤੀਤ ਕਰੇਗੀ, ਜਿਸ ਨਾਲ ਸੂਬੇ ਦੀ ਤਰੱਕੀ ‘ਚ ਵੀ ਰੁਕਾਵਟ ਆਵੇਗੀ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿੱਥੇ ਉਨ੍ਹਾਂ ਲਿਖਿਆ ਕਿ ਇਹ ਕੈਲਾਸ਼ ਗਹਿਲੋਤ ਦੀ ਇੱਛਾ ਹੈ, ਉਹ ਕਿਤੇ ਵੀ ਜਾ ਸਕਦੇ ਹਨ।
ਕੈਲਾਸ਼ ਗਹਿਲੋਤ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਰਹੇ ਹਨ। ਉਹ ਦਿੱਲੀ ਦੇ ਨਜਫਗੜ੍ਹ ਹਲਕੇ ਦੀ ਨੁਮਾਇੰਦਗੀ ਕਰਦਾ ਹੈ ਅਤੇ ਇੱਕ ਪ੍ਰਮੁੱਖ ਜਾਟ ਚਿਹਰਾ ਹੈ। ਅਸਤੀਫਾ ਦੇਣ ਤੋਂ ਪਹਿਲਾਂ ਉਹ ਦਿੱਲੀ ਸਰਕਾਰ ਦੀ ਕੈਬਨਿਟ ਦਾ ਹਿੱਸਾ ਸਨ।