Punjab News: ਸਾਬਕਾ ਮੁੱਖ ਮੰਤਰੀ ਅਤੇ ਕਾੰਗਰਸ ਆਗੂ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਗਲਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਹਰ ਵਾਰ ਔਰਤਾਂ ਨੂੰ ਟਾਰਗੇਟ ਕੀਤਾ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਇਸ ‘ਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਔਰਤਾਂ ’ਤੇ ਵਿਵਾਦਿਤ ਟਿੱਪਣੀ ਕੀਤੀ ਹੈ। ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ।