Shopian News: ਸੁਰੱਖਿਆ ਬਲਾਂ ਨੇ ਸ਼ੋਪੀਆਂ ਜ਼ਿਲ੍ਹੇ ਵਿੱਚ ਇੱਕ ਜ਼ਮੀਨਦੋਜ਼ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਸੁਰੱਖਿਆ ਬਲਾਂ ਨੇ ਟਿਕਾਣੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।
ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਸ਼ੋਪੀਆਂ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਸੰਯੁਕਤ ਟੀਮ ਨੇ ਸ਼ੁਕਰੂ ਕੇਲਰ ਦੇ ਜੰਗਲਾਂ ਵਿੱਚ ਦ ਰੇਸਿਸਟੈਂਸ ਫਰੰਟ ਨਾਮ ਦੇ ਅੱਤਵਾਦੀ ਸੰਗਠਨ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਅਤੇ ਕੰਬਲ, ਖਾਣ-ਪੀਣ ਦੀਆਂ ਵਸਤੂਆਂ ਅਤੇ ਨਿੱਜੀ ਵਰਤੋਂ ਦੀਆਂ ਵਸਤੂਆਂ ਅਤੇ ਟਰੰਕ ਜਿਹੀ ਵਸਤਾਂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਭੂਮੀਗਤ ਛੁਪਣਗਾਹ ਦੀ ਵਰਤੋਂ ਕਰ ਰਹੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਵੱਲੋਂ ਇਲਾਕੇ ‘ਚ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਹੈ।
ਹਿੰਦੂਸਥਾਨ ਸਮਾਚਾਰ