Pujab Politics: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ 20 ਨਵੰਬਰ ਨੂੰ ਹੋਣ ਜਾ ਰਹੀ ਜਿਮਨੀ ਚੋਣ ਲਈ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਇਨ੍ਹਾਂ ਜਿਮਨੀ ਚੋਣਾਂ ਵਿਚ ਕਈ ਵੱਡੇ ਸਿਆਸੀ ਪਰਿਵਾਰਾਂ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਜਿਨ੍ਹਾਂ ਵਿਚ ਰਾਜਾ ਵੜਿੰਗ ਸਮੇਤ ਆਪ ਪਾਰਟੀ ਦੇ ਕਈ ਨਾਮੀ ਰਾਜਸੀ ਆਗੂ ਸ਼ਾਮਲ ਹਨ। ਇਨਾਂ ਜਿਮਨੀ ਚੋਣਾਂ ਵਿੱਚ ਗਿੱਦੜਵਾਹਾ ਸੀਟ ਸਭ ਤੋਂ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਸਾਰੀਆਂ ਸਿਆਸੀ ਪਾਰਟੀਆਂ ਅਤੇ ਮਹਿਰਾਂ ਦੀਆਂ ਨਜ਼ਰਾਂ ਇਸ ਸੀਟ ਉੱਤੇ ਟਿੱਕੀਆਂ ਹੋਈਆਂ ਹਨ। ਜੇਕਰ ਗਿੱਦੜ ਬਾਹਾ ਸੀਟ ਦੀ ਗੱਲ ਕਰੀਏ ਤਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਇੱਥੋਂ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਉਤਰੇ ਹਨ ਅਤੇ ਦੂਸਰੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਅਤੇ ਦੋ ਵਾਰ ਪੰਜਾਬ ਦੇ ਵਿੱਤ ਮੰਤਰੀ ਰਹਿ ਚੁੱਕੇ ਮਨਪ੍ਰੀਤ ਬਾਦਲ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਹਨ।ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਸੁਖਬੀਰ ਸਿੰਘ ਬਾਦਲ ਦੇ ਬੇਹਦ ਕਰੀਬੀ ਰਹੇ ਹਰਦੀਪ ਸਿੰਘ ਡਿੰਪੀ ਢਿੱਲੋਂ ਆਪ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਹਨ ਜਿਸ ਕਰਕੇ ਇਸ ਸੀਟ ਨੂੰ ਬੇਹਦ ਅਹਿਮ ਅਤੇ ਚਰਚਿਤ ਮੰਨਿਆ ਜਾ ਰਿਹਾ ਹੈ। ਗਿੱਦੜਬਾਹਾ ਸੀਟ ਉੱਤੇ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਬੜਿੰਗ ਆਪਣੇ ਪਤੀ ਰਾਜਾ ਬੜਿੰਗ ਦੀ ਬਦੌਲਤ ਮਜਬੂਤ ਨਜ਼ਰ ਆ ਰਹੇ ਹਨ ਕਿਉਂਕਿ ਰਾਜਾ ਵੜਿੰਗ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਅਤੇ ਉਹ ਲਗਾਤਾਰ ਤਿੰਨ ਵਾਰ ਇਥੋਂ ਚੋਣ ਜਿੱਤ ਚੁੱਕੇ ਹਨ। ਇਥੋਂ ਤੱਕ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਰਾਜਾ ਬੜਿੰਗ ਨੇ ਇੱਥੋਂ ਜਿੱਤ ਹਾਸਿਲ ਕੀਤੀ ਸੀ।
ਦੂਸਰੇ ਪਾਸੇ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਬਾਦਲ ਜੋ ਕਿ ਇੱਥੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ ਨੂੰ ਵੀ ਬਾਦਲ ਪਰਿਵਾਰ ਦੀ ਵਿਰਾਸਤ ਦਾ ਫਾਇਦਾ ਮਿਲਦਾ ਹੋਇਆ ਨਜ਼ਰ ਆ ਸਕਦਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਹਰਦੀਪ ਸਿੰਘ ਡਿੰਪੀ ਢਿੱਲੋ ਅਕਾਲੀ ਦਲ ਤੋਂ ਦੋ ਵਾਰ ਚੋਣ ਲੜੇ ਪਰ ਕਾਂਗਰਸ ਤੋਂ ਹਾਰ ਗਏ। ਅਤੇ ਇਸ ਵਾਰ ਉਹ ਪਾਰਟੀ ਬਦਲ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਹਨ। ਡਿੰਪੀ ਢਿੱਲੋਂ ਦਾ ਇਲਾਕੇ ਵਿੱਚ ਕਾਫੀ ਰਾਬਤਾ ਹੈ ਅਤੇ ਜਿਸ ਦੇ ਚਲਦਿਆਂ ਉਸਦੀ ਸਥਿਤੀ ਨੂੰ ਵੀ ਮਜਬੂਤ ਮੰਨਿਆ ਜਾ ਰਿਹਾ ਹੈ। ਗਿੱਦੜ ਬਹੁਤ ਸੀਟ ਉੱਤੇ ਕੁੱਲ 1,66,489 ਵੋਟਰ ਹਨ ਜਿਨ੍ਹਾਂ ਵਿਚੋਂ 86,724 ਪੁਰਸ਼ ਤੇ 79,754 ਮਹਿਲਾਵਾਂ ਹਨ। ਇਸਤੋਂ ਇਲਾਵਾ 11 ਟਰਾਂਸਜੈਂਡਰ ਵੋਟਰ ਵੀ ਹਨ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ, ਚੱਬੇਵਾਲ (ਐਸ.ਸੀ) ਅਤੇ ਬਰਨਾਲਾ ਹਲਕੇ ਵਿੱਚ ਵੀ ਜਿਮਨੀ ਚੋਣ ਹੋ ਰਹੀ ਹੈ ਜਿੱਥੇ ਵੀ ਉਕਤ ਤਿੰਨੋ ਪਾਰਟੀਆਂ ਵਿਚ ਫਸਵਾਂ ਮੁਕਾਬਲਾ ਵੇਖਣ ਨੂੰ ਮਿਲ ਰਿਹਾ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਇਹਨਾਂ ਜਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ ਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀ ਕਰਨ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਹੈ। ਆਮ ਆਦਮੀ ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੂੰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ, ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਨ ਚੱਬੇਵਾਲ ਨੂੰ ਮੈਦਾਨ ਵਿਚ ਉਤਾਰਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268, ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 , ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਅਤੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ।
ਹਿੰਦੂਸਥਾਨ ਸਮਾਚਾਰ