ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਸੋਸ਼ਲ ਮੀਡੀਆ ‘ਤੇ ਸਰਕੂਲੇਟ ਕੀਤੇ ਵਿੱਤੀ ਸਲਾਹ ਦੇਣ ਵਾਲੇ ਗਵਰਨਰ ਸ਼ਕਤੀਕਾਂਤ ਦਾਸ ਦੇ ਜਾਅਲੀ ਵੀਡੀਓ ‘ਡੀਪ ਫੇਕ’ ਵਿਰੁੱਧ ਜਨਤਾ ਨੂੰ ਚੇਤਾਵਨੀ ਦਿੱਤੀ ਹੈ। ਇਸ ਵੀਡੀਓ ਵਿੱਚ, ਇਹ ਦਾਅਵਾ ਕੀਤਾ ਗਿਆ ਹੈ ਕਿ ਕੇਂਦਰੀ ਬੈਂਕ ਨੇ ਕੁਝ ਨਿਵੇਸ਼ ਯੋਜਨਾਵਾਂ ਨੂੰ ਲਾਂਚ ਕੀਤਾ ਹੈ ਜਾਂ ਸਮਰਥਨ ਕੀਤਾ ਹੈ।
ਮੰਗਲਵਾਰ ਨੂੰ ‘ਐਕਸ’ ਪੋਸਟ ‘ਤੇ ਜਾਰੀ ਇਕ ਬਿਆਨ ਵਿਚ, ਆਰਬੀਆਈ ਨੇ ਜਨਤਾ ਨੂੰ ਵਿੱਤੀ ਸਲਾਹ ਦੇਣ ਵਾਲੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਘੁੰਮ ਰਹੇ ‘ਡੀਪ ਫੇਕ’ ਵੀਡੀਓਜ਼ ਬਾਰੇ ਸਾਵਧਾਨ ਰਹਿਣ ਲਈ ਕਿਹਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਰਿਜ਼ਰਵ ਬੈਂਕ ਦੇ ਧਿਆਨ ਵਿੱਚ ਆਇਆ ਹੈ ਕਿ ਗਵਰਨਰ ਦੇ ਫਰਜ਼ੀ ਵੀਡੀਓ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁਝ ਨਿਵੇਸ਼ ਯੋਜਨਾਵਾਂ ਆਰਬੀਆਈ ਦੁਆਰਾ ਸ਼ੁਰੂ ਕੀਤੀਆਂ ਗਈਆਂ ਹਨ ਜਾਂ ਉਨ੍ਹਾਂ ਦਾ ਸਮਰਥਨ ਕੀਤਾ ਗਿਆ ਹੈ।
RBI cautions public on deepfake videos of Top Management circulated over social media giving financial advicehttps://t.co/bH5yittrIu
— ReserveBankOfIndia (@RBI) November 19, 2024
ਰਿਜ਼ਰਵ ਬੈਂਕ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪ੍ਰਸਾਰਿਤ ਅਜਿਹੇ ‘ਡੀਪ ਫੇਕ’ ਵੀਡੀਓਜ਼ ਬਾਰੇ ਲੋਕਾਂ ਨੂੰ ਦੱਸਿਆ ਹੈ ਕਿ ਵੀਡੀਓ ਵਿੱਚ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਅਜਿਹੀਆਂ ਯੋਜਨਾਵਾਂ ਵਿੱਚ ਆਪਣਾ ਪੈਸਾ ਲਗਾਉਣ ਦੀ ਸਲਾਹ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਬਿਆਨ ਮੁਤਾਬਕ, ਆਰਬੀਆਈ ਸਪੱਸ਼ਟ ਕਰਦਾ ਹੈ ਕਿ ਉਸ ਦੇ ਅਧਿਕਾਰੀ ਅਜਿਹੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਜਾਂ ਸਮਰਥਨ ਨਹੀਂ ਕਰ ਰਹੇ ਹਨ ਅਤੇ ਇਹ ਵੀਡੀਓ ਪੂਰੀ ਤਰ੍ਹਾਂ ਫਰਜ਼ੀ ਹਨ। ਰਿਜ਼ਰਵ ਬੈਂਕ ਕਦੇ ਵੀ ਵਿੱਤੀ ਨਿਵੇਸ਼ ਦੀ ਸਲਾਹ ਨਹੀਂ ਦਿੰਦਾ।