Nagpur News: ਮਹਾਰਾਸ਼ਟਰ ਵਿੱਚ ਅੱਜ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਹੋ ਰਹੀਆਂ ਹਨ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਸੰਘਚਾਲਕ ਡਾ. ਮੋਹਨ ਭਾਗਵਤ ਨੇ ਅੱਜ ਸਵੇਰੇ 7 ਵਜੇ ਨਾਗਪੁਰ ਦੇ ਮਹਿਲ ਸਥਿਤ ਭਾਉਜੀ ਦਫਤਾਰੀ ਸਕੂਲ ਦੇ ਬੂਥ ‘ਤੇ ਵੋਟ ਪਾਈ।
ਮਹਾਰਾਸ਼ਟਰ ਵਿਧਾਨ ਸਭਾ ਦੀਆਂ ਸਾਰੀਆਂ 288 ਵਿਧਾਨ ਸਭਾ ਸੀਟਾਂ ਲਈ ਅੱਜ ਇੱਕ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ। ਸਚਿਨ ਤੇਂਦੁਲਕਰ ਨੇ ਆਪਣੇ ਪਰਿਵਾਰ ਨਾਲ ਮੁੰਬਈ ਦੇ ਪੋਲਿੰਗ ਸਟੇਸ਼ਨ ‘ਤੇ ਵੋਟ ਪਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਦੀ ਜ਼ਿੰਮੇਵਾਰੀ ਨਿਭਾਉਣ। ਅਭਿਨੇਤਾ ਅਕਸ਼ੈ ਕੁਮਾਰ ਅਤੇ ਰਾਜਕੁਮਾਰ ਰਾਓ ਨੇ ਵੀ ਵੋਟਿੰਗ ਕਰਕੇ ਤਿਉਹਾਰ ਵਿੱਚ ਹਿੱਸਾ ਲਿਆ।
ਹਿੰਦੂਸਥਾਨ ਸਮਾਚਾਰ