Chandigarh News: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਹੋ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਡੇਰਾ ਬਾਬਾ ਨਾਨਕ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਪੁਲਿਸ ਨੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ। ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਗੁੰਡਾਗਰਦੀ ਕਰ ਰਹੀ ਹੈ।
ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਸਵੇਰੇ 9 ਵਜੇ ਤੱਕ ਸਭ ਤੋਂ ਘੱਟ ਵੋਟਿੰਗ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਹੋਈ। ਹੁਣ ਤੱਕ ਚਾਰ ਸੀਟਾਂ ‘ਤੇ ਔਸਤਨ 8.53 ਫੀਸਦੀ ਵੋਟਿੰਗ ਹੋਈ ਹੈ। ਸੂਬੇ ਦੀ ਸਭ ਤੋਂ ਮਸ਼ਹੂਰ ਸੀਟ ਗਿੱਦੜਬਾਹਾ ਵਿੱਚ ਸਭ ਤੋਂ ਵੱਧ 15.11 ਫੀਸਦੀ ਵੋਟਿੰਗ ਹੋਈ ਹੈ। ਡੇਰਾ ਬਾਬਾ ਨਾਨਕ ਵਿੱਚ 9.70 ਫੀਸਦੀ, ਬਰਨਾਲਾ ਵਿੱਚ 6.80 ਫੀਸਦੀ ਅਤੇ ਚੱਬੇਵਾਲ ਵਿੱਚ 4.15 ਫੀਸਦੀ ਵੋਟਿੰਗ ਹੋਈ ਹੈ।
ਹਿੰਦੂਸਥਾਨ ਸਮਾਚਾਰ