New Delhi: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਪ੍ਰਦੂਸ਼ਿਤ ਹੋ ਰਹੀ ਹਵਾ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਇਸ ਕਾਰਨ ਦਿੱਲੀ ਸਰਕਾਰ ਦੇ ਹੱਥ-ਪੈਰ ਫੁੱਲੇ ਹੋਏ ਹਨ। ਹਰ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਹਨ। ਹੁਣ ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਵਰਕ ਫ੍ਰਾਮ ਹੋਮ ਦਾ ਫੈਸਲਾ ਕੀਤਾ ਹੈ।
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਐਕਸ ‘ਤੇ ਲਿਖਿਆ,”ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਸਰਕਾਰ ਨੇ ਸਰਕਾਰੀ ਦਫਤਰਾਂ ‘ਚ ਵਰਕ ਫ੍ਰਾਮ ਹੋਮ ਦਾ ਲਿਆ ਫੈਸਲਾ। 50 ਫੀਸਦੀ ਕਰਮਚਾਰੀ ਘਰੋਂ ਕੰਮ ਕਰਨਗੇ। ਇਸਨੂੰ ਲਾਗੂ ਕਰਨ ਲਈ ਅੱਜ ਦੁਪਹਿਰ 1 ਵਜੇ ਸਕੱਤਰੇਤ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।’’
ਇਸ ਤੋਂ ਪਹਿਲਾਂ ਗੋਪਾਲ ਰਾਏ ਨੇ ਮੰਗਲਵਾਰ ਨੂੰ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੂੰ ਪੱਤਰ ਲਿਖਿਆ ਸੀ। ਰਾਏ ਨੇ ਕਿਹਾ ਸੀ ਕਿ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਜੇਕਰ ਅਸੀਂ ਧੂੰਏਂ ਦੀ ਇਸ ਚਾਦਰ ਨੂੰ ਤੋੜਨਾ ਹੈ ਤਾਂ ਸਾਨੂੰ ਨਕਲੀ ਬਾਰਿਸ਼ ਕਰਨੀ ਪਵੇਗੀ।
ਹਿੰਦੂਸਥਾਨ ਸਮਾਚਾਰ