Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲੀ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੀ ਹੈ। ਉਹ ਪਟਿਆਲਾ ਜੇਲ੍ਹ ਤੋਂ ਆਪਣੇ ਪਿੰਡ ਗਿਆ। ਰਾਜੋਆਣਾ ਨੂੰ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਨਿਭਾਉਣ ਲਈ ਪੈਰੋਲ ਦਿੱਤੀ ਗਈ ਹੈ।
झारखंड विधानसभा चुनाव 2024 के दूसरे और अंतिम चरण में दोपहर 1 बजे तक 47.92% मतदान दर्ज़ किया गया।
महाराष्ट्र विधानसभा चुनाव 2024 में दोपहर 1 बजे तक 32.18% मतदान दर्ज़ किया गया। pic.twitter.com/Hz9pn9QZN1
— ANI_HindiNews (@AHindinews) November 20, 2024
ਹਾਈਕੋਰਟ ਨੇ ਰਾਜੋਆਣਾ ਨੂੰ ਪੁਲਸ ਹਿਰਾਸਤ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ। ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 20 ਨਵੰਬਰ ਨੂੰ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕੀਤੀ ਸੀ।
ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਸ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ 14 ਨਵੰਬਰ ਨੂੰ ਮੌਤ ਹੋ ਗਈ ਸੀ। ਉਨ੍ਹਾਂ ਦਾ ਚੜ੍ਹਾਵਾ 20 ਨਵੰਬਰ ਨੂੰ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰੇ ਵਿਖੇ ਹੈ। ਉਸ ਨੂੰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ, ਇਸ ਤੋਂ ਪਹਿਲਾਂ ਜਨਵਰੀ 2022 ਵਿੱਚ ਹਾਈ ਕੋਰਟ ਨੇ ਉਸ ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ। ਇਸ ਆਧਾਰ ‘ਤੇ ਰਾਜੋਆਣਾ ਨੇ ਹੁਣ ਮੁੜ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੇਣ ਦੀ ਮੰਗ ਕੀਤੀ ਸੀ।
ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਐਸਜੀਪੀਸੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ।
ਅੰਤਿਮ ਅਰਦਾਸ ਮਗਰੋਂ ਬਲਵੰਤ ਸਿੰਘ ਰਾਜੋਆਣਾ ਵੱਲੋਂ ਲੋਕਾਂ ਅਤੇ ਮੀਡੀਆ ਨਾਲ ਗੱਲਬਾਤ ਕੀਤੀ ਗਈ। ਰਾਜੋਆਣਾ ਨੇ ਕਿਹਾ ਕਿ ਸਾਲਾਂ ਤੋਂ ਅਦਾਲਤ ਦੇ ਫੈਸਲੇ ਦਾ ਇੰਤਜਾਰ ਕੀਤਾ ਹੈ। ਉਨ੍ਹਾਂ ਨੇ ਫਾਂਸੀ ਦੀ ਸਜ਼ਾ ਖਿਲਾਫ ਕੋਈ ਅਪੀਲ ਨਹੀਂ ਕੀਤੀ। ਖਾਲਸਾ ਪੰਥ ਨੇ ਉਨ੍ਹਾਂ ਦੀ ਸਜ਼ਾ ਨੂੰ ਰੁਕਵਾ ਲਿਆ ਸੀ। ਰਾਜੋਆਣਾ ਨੇ ਸਿੱਖ ਕੌਮ ਨੂੰ ਇੱਕਜੁਟ ਹੋਣ ਦੀ ਹਿਦਦਾਇਤ ਕੀਤੀ। ਰਾਜੋਆਣਾ ਨੇ ਕਿਹਾ ਕਿ ਆਪਸੀ ਝਗੜਿਆਂ ਕਰਕੇ ਅੱਜ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ।