Kapurthala News: ਪੰਜਾਬ ਦੇ ਸੁਲਤਾਨਪੁਰ ਲੋਧੀ ‘ਚ ਵੀਰਵਾਰ ਰਾਤ ਨੂੰ ਕੁਝ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦੀ ਹੱਤਿਆ ਕਰ ਦਿੱਤੀ, ਜਦਕਿ ਉਨ੍ਹਾਂ ਦੇ ਦੋ ਸਾਥੀ ਬਚਾਅ ਲਈ ਦਖਲ ਦੇਣ ਸਮੇਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕ ਦੀ ਭਰਜਾਈ ਰਜਨੀ ਅਨੁਸਾਰ ਉਹ ਪਿੰਡ ਡਡਵਿੰਡੀ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਧਾਰਮਿਕ ਸਮਾਗਮ ਤੋਂ ਆਏ ਸੀ। ਉਨ੍ਹਾਂ ਦਾ ਦਿਓਰ ਵੀ ਨਾਲ ਆਇਆ ਸੀ। ਉਨ੍ਹਾਂ ਨੇ ਦੱਸਿਆ ਕਿ ਖਾਣਾ ਪਕਾਉਣ ਤੋਂ ਬਾਅਦ ਉਹ ਫਿਰ ਡਡਵਿੰਡੀ ਚਲੇ ਗਈ। ਦਿਓਰ ਹਨੀ ਕੁਮਾਰ ਆਪਣੇ ਦੋਸਤ ਅਜੈ ਕੁਮਾਰ, ਬੰਟੀ ਅਤੇ ਅਮਨ ਕੁਮਾਰ ਨਾਲ ਬਾਈਕ ‘ਤੇ ਪਰਤ ਰਿਹਾ ਸੀ। ਕੁਝ ਸਮੇਂ ਬਾਅਦ ਦਾਣਾ ਮੰਡੀ ‘ਚ ਦਿਓਰ ਦੋਸਤਾਂ ਅਜੈ ਕੁਮਾਰ ਬੰਟੀ ਅਤੇ ਅਮਨ ਸਮੇਤ ਗੰਭੀਰ ਜ਼ਖਮੀ ਹਾਲਤ ‘ਚ ਮਿਲਿਆ। ਉਸਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰ ਨੇ ਦਿਓਰ ਹਨੀ ਨੂੰ ਮ੍ਰਿਤਕ ਐਲਾਨ ਦਿੱਤਾ।
ਡੀਐਸਪੀ ਸੁਖਪਾਲ ਸਿੰਘ ਅਨੁਸਾਰ ਬੀਤੀ ਦੇਰ ਰਾਤ ਭਾਜਪਾ ਯੁਵਾ ਮੋਰਚਾ ਆਗੂ ਹਨੀ ਕੁਮਾਰ ਦਾਣਾ ਮੰਡੀ ਵਿੱਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ ਸੀ। ਹਸਪਤਾਲ ਲਿਜਾਣ ਤੋਂ ਬਾਅਦ ਡਿਊਟੀ ‘ਤੇ ਮੌਜੂਦ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਸੀਪੀ ਨੇ ਦੱਸਿਆ ਕਿ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ