Canada News: ਹਰਦੀਪ ਸਿੰਘ ਨਿੱਜਰ ਮਾਮਲੇ ‘ਚ ਕੈਨੇਡਾ ਸਰਕਾਰ ਹੁਣ ਬੈਕਫੁੱਟ ‘ਤੇ ਹੈ। ਟਰੂਡੋ ਸਰਕਾਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਵੱਖਵਾਦੀ ਕੱਟੜਪੰਥੀ ਹਰਦੀਪ ਸਿੰਘ ਨਿੱਜਰ ਦੇ ਕਤਲ ਸਮੇਤ ਕੈਨੇਡਾ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਉੱਚ ਅਧਿਕਾਰੀਆਂ ਦੀ ਭੂਮਿਕਾ ਦਾ ਕੋਈ ਸਬੂਤ ਨਹੀਂ ਹੈ।
ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਦੀ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਕੋਈ ਭੂਮਿਕਾ ਨਹੀਂ ਹੈ।
ਟਰੂਡੋ ਸਰਕਾਰ ਦਾ ਇਹ ਸਪੱਸ਼ਟੀਕਰਨ ਇੱਕ ਕੈਨੇਡੀਅਨ ਅਖਬਾਰ ਵਿੱਚ ਛਪੀ ਰਿਪੋਰਟ ਤੋਂ ਬਾਅਦ ਆਇਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਿਤ ਸ਼ਾਹ ਨੇ ਨਿੱਰ ਦੇ ਕਤਲ ਦੀ ਕਥਿਤ ਸਾਜ਼ਿਸ਼ ਰਚੀ ਸੀ। ਇਸ ਰਿਪੋਰਟ ਵਿੱਚ ਦੋਸ਼ ਲਾਇਆ ਗਿਆ ਸੀ ਕਿ ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਐਨਐਸਏ ਅਜੀਤ ਡੋਵਾਲ ਇਸ ਯੋਜਨਾ ਤੋਂ ਜਾਣੂ ਸਨ।
ਪਰ ਹੁਣ ਕੈਨੇਡੀਅਨ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਦੂਰੀ ਬਣਾ ਲਈ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਸ ਨੂੰ ਇਨ੍ਹਾਂ ਦੋਸ਼ਾਂ ਸਬੰਧੀ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਸਬੰਧੀ ਮੀਡੀਆ ਰਿਪੋਰਟ ਪੂਰੀ ਤਰ੍ਹਾਂ ਗਲਤ ਅਤੇ ਸ਼ੱਕੀ ਹੈ।