Chandigarh News: ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ‘ਚ ਸ਼ੁੱਕਰਵਾਰ ਨੂੰ ਅਚਾਨਕ ਵੱਡਾ ਫੇਰਬਦਲ ਹੋਇਆ ਹੈ। ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਦਿੱਤੀ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਪਾਰਟੀ ਦੇ ਪ੍ਰਧਾਨ ਸਨ।
ਦਸ ਦਇਏ ਕਿ ਮਾਨ ਨੇ ਅਕਤੂਬਰ ਮਹੀਨੇ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ ਲਈ ਬਦਲਾਅ ਦੇ ਸੰਕੇਤ ਦਿੱਤੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ X ਤੇ ਕਿਹਾ, ”ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।”
ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਵਰਕਿੰਗ ਪ੍ਰੈਜ਼ੀਡੈਂਟ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ… pic.twitter.com/EUWXCTddpi
— Bhagwant Mann (@BhagwantMann) November 22, 2024
ਕਿਉਂ ਛੱਡੀ ਸੀਐਮ ਮਾਨ ਨੇ ਪ੍ਰਧਾਨਗੀ? ਇਹ ਹੈ ਕਾਰਨ
ਸੀਐਮ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਉਹ 7 ਸਾਲਾਂ ਤੋਂ ਪੰਜਾਬ ‘ਚ ਪਾਰਟੀ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਸੀ ਕਿ ਪਾਰਟੀ ਨੂੰ ਕੋਈ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਕੋਲ ਮੁੱਖ ਮੰਤਰੀ ਵੱਜੋਂ ਹੋਰ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ, ਜਿਸ ਲਈ ਹੁਣ ਕਿਸੇ ਹੋਰ ਨੂੰ ਪ੍ਰਧਾਨਗੀ ਦੀ ਜਿੰਮੇਵਾਰੀ ਮਿਲਣੀ ਚਾਹੀਦੀ ਹੈ।
ਹਿੰਦੂਸਥਾਨ ਸਮਾਚਾਰ