Uttar Pradesh By Election Results 2024: ਮਹਾਰਾਸ਼ਟਰ ਅਤੇ ਝਾਰਖੰਡ ਦੇ ਨਾਲ-ਨਾਲ 15 ਰਾਜਾਂ ਦੀਆਂ 48 ਵਿਧਾਨ ਸਭਾ ਸੀਟਾਂ ਦੇ ਨਾਲ-ਨਾਲ 2 ਲੋਕ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਨ੍ਹਾਂ 48 ਸੀਟਾਂ ‘ਚੋਂ ਪੂਰੇ ਦੇਸ਼ ਦੀ ਨਜ਼ਰ ਯੂਪੀ ਦੀਆਂ 9 ਸੀਟਾਂ ‘ਤੇ ਹੈ। ਇਸ ਤੋਂ ਇਲਾਵਾ ਵਾਇਨਾਡ ਸੀਟ ਵੀ ਬਹੁਤ ਮਹੱਤਵਪੂਰਨ ਹੈ। ਪ੍ਰਿਅੰਕਾ ਗਾਂਧੀ ਵਾਡਰਾ ਇੱਥੇ ਮੈਦਾਨ ਵਿੱਚ ਹਨ। ਉੱਤਰ ਪ੍ਰਦੇਸ਼ ਦੀਆਂ 9 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਉਪ ਚੋਣਾਂ ‘ਚ ਭਾਜਪਾ 6 ਸੀਟਾਂ ‘ਤੇ ਅੱਗੇ ਹੈ।
ਵਾਇਨਾਡ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਪ੍ਰਿਅੰਕਾ ਗਾਂਧੀ ਕਰੀਬ 4000 ਵੋਟਾਂ ਨਾਲ ਅੱਗੇ ਚੱਲ ਰਹੀ ਹੈ। ਰਾਜਸਥਾਨ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਉਪ ਚੋਣਾਂ ‘ਚ ਭਾਜਪਾ ਇਸ ਸਮੇਂ 5 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਉਮੀਦਵਾਰ 2 ਸੀਟਾਂ ‘ਤੇ ਅੱਗੇ ਚੱਲ ਰਹੇ ਹਨ। ਪੱਛਮੀ ਬੰਗਾਲ ਦੀਆਂ ਛੇ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ।
ਆਸਾਮ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ। ਪੰਜ ਸੀਟਾਂ ‘ਤੇ ਚੋਣ ਲੜ ਰਹੇ ਕੁੱਲ 34 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਣਾ ਹੈ।