Assam Accident News: ਬਜਾਲੀ ਜ਼ਿਲ੍ਹੇ ਦੇ ਭਵਾਨੀਪੁਰ ਵਿੱਚ ਅੱਜ ਤੜਕੇ ਸਾਢੇ ਤਿੰਨ ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸਨੂੰ ਬਾਰਪੇਟਾ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੋ ਹੋਰ ਨੌਜਵਾਨ ਵੀ ਜ਼ਖਮੀ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਰੂਤੀ ਓਮਨੀ ਕਾਰ ਵਿੱਚ ਸੱਤ ਨੌਜਵਾਨ ਸਵਾਰ ਸਨ। ਇੱਕ ਟਰੱਕ ਦੇ ਪਿੱਛੇ ਤੋਂ ਫੇਟ ਮਾਰਨ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਨੌਜਵਾਨ ਬਾਰਪੇਟਾ ਜ਼ਿਲ੍ਹੇ ਦੇ ਵਸਨੀਕ ਹਨ। ਹਾਲਾਂਕਿ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ
ਹਿੰਦੂਸਥਾਨ ਸਮਾਚਾਰ