Bathinda News: ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਬਠਿੰਡਾ ਦੇ ਪਿੰਡ ਦੁੱਣੇਵਾਲਾ ਵਿਖੇ ਕਿਸਾਨਾਂ ਅਤੇ ਪੁਲਸ ਆਹਮੋ-ਸਾਹਮਣੇ ਹਨ। ਦੋਵਾਂ ਵਿਚਾਲੇ ਟਕਰਾਅ ਤੋਂ ਬਾਅਦ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਜਿਸ ਵਿੱਚ ਮਹਿਲਾ ਕਾੰਸਟੇਬਲ ਵੀ ਸ਼ਾਮਲ ਸਨ। ਜ਼ਖ਼ਮੀ ਪੁਲਸ ਅਧਿਕਾਰੀਆਂ ਅਤੇ ਕਰਮਚਾਰੀ ਦੇ ਬਿਆਨਾਂ ਦੇ ਆਧਾਰ ਉੱਤੇ ਇੱਕ ਦਰਜਨ ਕਿਸਾਨ ਆਗੂਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਬਠਿੰਡਾ ਦੇ ਥਾਣਾ ਸੰਗਤ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਝੰਡਾ ਸਿੰਘ ਜੇਠੂ ਕੇ ਸ਼ਿੰਗਾਰਾ ਸਿੰਘ ਮਾਨ ਹਰਜਿੰਦਰ ਸਿੰਘ ਬੱਗੀ ਹਰਜਿੰਦਰ ਸਿੰਘ ਘਰਾਚੋ ਅਜੇ ਪਾਲ ਘੁੱਦਾ ਸਣੇ 250 ਤੋਂ 300 ਕਿਸਾਨਾਂ ਖਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਦਸ ਦਇਏ ਕਿ ਬੀਤੇ ਦਿਨ ਦੇਰ ਸ਼ਾਮ ਨੂੰ ਪੁਲਸ ਅਤੇ ਕਿਸਾਨਾਂ ਵਿੱਚ ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਅਕਵਾਇਰ ਕੀਤੀ ਜ਼ਮੀਨ ਤੇ ਮੁੜ ਕਬਜ਼ਾ ਕਰਨ ਦੌਰਾਨ ਤਿੱਖੀ ਝੜਪ ਹੋਈ ਸੀ। ਪੁਲਸ ਵੱਲੋਂ ਲਾਠੀ ਚਾਰਜ ਦੇ ਨਾਲ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ।
ਦਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਮਾਹੌਲ ਤਣਾਅਪੂਰਨ ਹੋ ਗਿਆ ਸੀ। ਅੰਮ੍ਰਿਤਸਰ ਜਾਮਨਗਰ ਨੈਸ਼ਨਲ ਹਾਈਵੇਅ ਅਤੇ ਭਾਰਤਮਾਲਾ ਰੋਡ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।ਅੰਮ੍ਰਿਤਸਰ ਜਾਮਨਗਰ ਨੈਸ਼ਨਲ ਹਾਈਵੇਅ ਅਤੇ ਭਾਰਤਮਾਲਾ ਰੋਡ ਲਈ ਬਠਿੰਡਾ ਦੇ ਪਿੰਡ ਦੁੱਨੇਵਾਲਾ ਅਤੇ ਸ਼ੇਰਗੜ੍ਹ ਦੀ 9 ਕਿਲੋਮੀਟਰ ਜ਼ਮੀਨ ਐਕੁਆਇਰ ਕੀਤੀ ਗਈ ਸੀ। ਜਿਸ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਪਰ ਕਿਸਾਨ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਨੂੰ ਨਹੀਂ ਦੇ ਰਹੇ ਸਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਮੁੜ ਵੱਡਾ ਇਕੱਠ ਕਰਕੇ ਨਿਸ਼ਚਿਤ ਥਾਂ ਉੱਤੇ ਪਹੁੰਚਣ ਦਾ ਐਲਾਨ ਕੀਤਾ ਗਿਆ। ਕਿਸਾਨਾਂ ਦੇ ਐਲਾਨ ਤੋਂ ਬਾਅਦ ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਹੋਰਨਾਂ ਜ਼ਿਲ੍ਹਿਆਂ ਤੋਂ ਫੋਰਸ ਵੀ ਸੱਦੀ ਗਈ ਹੈ।