Chandigarh News: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਾਮੀ 3 ਦਸੰਬਰ ਨੂੰ ਚੰਡੀਗੜ੍ਹ ਦੌਰੇ ਤੇ ਹਨ। ਪ੍ਰਧਾਨ ਮੰਤਰੀ ਇਸ ਦੌਰੇ ਦੌਰਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨ ਦੀ ਸਮੀਖਿਆ ਕਰਨਗੇ।ਇਸ ਦੌਰੇ ਨੂੰ ਦੇਖਦੇ ਹੋਏ ਕੇਂਦਰੀ ਏਜੰਸੀਆਂ ਨੇ ਹੁਣ ਤੋਂ ਹੀ ਚੰਡੀਗੜ੍ਹ ਵਿਖੇ ਜੁਟ ਗਈਆਂ ਹਨ। ਤੇ ਚੰਡੀਗੜ੍ਹ ਦੇ ਪੰਜਾਬ ਇੰਜੀਨੀਅਰਿੰਗ ਕਾਲਜ ’ਚ ਤਿਆਰੀਆਂ ਸ਼ੁਰੂ ਕਰ ਦਿੱਤਾ ਗਿਆ ਹੈ।
ਗੌਰਯੋਗ ਹੈ ਕਿ ਪੰਜਾਬ ਇੰਜੀਨੀਅਰਿੰਗ ਕਾਲਜ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈਲੀਕਾਪਟਰ, ਸੀਐਮ ਪੰਜਾਬ ਦੀ ਰਿਹਾਇਸ਼ ਦੇ ਸਾਹਮਣੇ ਉਤਾਰਨ ਦੀ ਤਿਆਰੀ ਕੀਤੀ ਸੀ। ਪਰ ਉਸ ਥਾਂ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਠੀਕ ਨਾ ਹੋਣ ਕਰਕੇ ਪਾਸ ਨਹੀਂ ਕੀਤਾ ਗਿਆ ਹੈ। ਇਸ ਲਈ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਅੰਦਰ ਹੀ ਆਰਜ਼ੀ ਰੂਪ ਵਿੱਚ ਹੈਲੀਪੈਡ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਦੇ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਤੋਂ ਇਲਾਵਾ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।