Chandigarh News: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਸਬੰਧਤ ਸਥਾਨਾਂ ’ਤੇ ਮੱਥਾ ਟੇਕਦੀਆਂ ਹਨ। ਇਤਿਹਾਸ ਦੀ ਇਸ ਅਦੁੱਤੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਕਰਵਾਉਣਾ ਸ਼ਾਂਤਮਈ ਅਤੇ ਪਵਿੱਤਰ ਮਾਹੌਲ ਨੂੰ ਵਿਗਾੜ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗਾ।
ਹਿੰਦੂਸਥਾਨ ਸਮਾਚਾਰ