Jagjit Dallewal Detain: ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ’ਚ ਲਏ ਜਾਣ ਮਗਰੋਂ ਕਿਸਾਨਾਂ ਵੱਲੋਂ ਖਨੌਰੀ ਬਾਰਡਰ ’ਤੇ ਮੀਟਿੰਗ ਕੀਤੀ ਗਈ।ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ’ਚ ਕਿਸਾਨ ਆਗੂ ਇੱਕਠੇ ਹੋਏ ਹਨ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਇਹ ਧਰਨਾ ਚੱਲਦਾ ਰਹੇਗਾ। ਕਿਸਾਨਾਂ ਦੀ ਲੜਾਈ ਕੇਂਦਰ ਦੇ ਨਾਲ ਹੈ। ਜਗਜੀਤ ਸਿੰਘ ਡੱਲੇਵਾਲ ਦੀ ਥਾਂ ਹੁਣ ਇੱਕ ਦੂਜਾ ਕਿਸਾਨ ਮਰਨ ਵਰਤ ’ਤੇ ਬੈਠੇਗਾ।
ਡੱਲੇਵਾਲ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਹੁਣ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੇ ਭੁੱਖ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਇਸ ਨੂੰ ਲੈ ਕੇ ਕਿਸਾਨ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ।
ਸੂਤਰਾਂ ਦੀ ਮੱਨਿਏ ਤਾਂ ਸ਼ੰਭੂ ਬਾਰਡਰ ਦਾ ਕੁਜ ਹਿੱਸਾ ਖੋਲ੍ਹਣ ਨੂੰ ਲੈ ਕੇ ਹਰਿਆਣਾ -ਪੰਜਾਬ ਦੇ ਸੀਨੀਅਰ ਅਧਿਕਾਰੀਆਂ ਵਿਚਾਲੇ ਮੀਟਿੰਗ ਹੋ ਰਹੀ ਹੈ। ਇਹ ਸਹਿਮਤੀ ਬਣੀ ਹੈ ਕਿ 4 ਫੁੱਟ ਦਾ ਏਰੀਆ ਖੋਲ੍ਹਿਆ ਜਾਵੇਗਾ। ਹਾਲਾਂਕਿ ਅਜੇ ਤੱਕ ਇਸ ਦਾ ਰਸਮੀ ਐਲਾਨ ਨਹੀਂ ਕੀਤਾ।
ਕਿਸਾਨ ਆਗੂ ਜਗਜੀਤ ਡੱਲੇਵਾਲ ਦੀਾਂ ਅਹਿਮ ਗੱਲਾਂ
- ਪੁਲਸ ਜਿੱਥੇ ਵੀ ਰੱਖੇ ਮੇਰਾ ਮਰਨ ਵਰਤ ਰਹੇਗਾ ਜਾਰੀ
- ‘ਸਾਰੇ ਕਿਸਾਨ, ਮਜ਼ਦੂਰ ਵੱਡੀ ਗਿਣਤੀ ’ਚ ਖਨੌਰੀ ਬਾਰਡਰ ਵਿਖੇ ਪਹੁੰਚਣ’
- 3. ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
- ਤੜਕਸਾਰ ਪੁਲਸ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲਿਆ ਸੀ ਹਿਰਾਸਤ ’ਚ
ਦਸ ਦਇਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਭਾਵ ਮੰਗਲਵਾਰ ਨੂੰ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਸਨ। ਪਿਛਲੇ ਸੋਮਵਾਰ ਡੱਲੇਵਾਲ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ। ਉਧਰ, ਦੱਸਿਆ ਜਾ ਰਿਹਾ ਹੈ ਕਿ ਅੱਜ ਤੋਂ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠਣ ਜਾ ਰਹੇ ਸਨ, ਇਸ ਤੋਂ ਪਹਿਲਾਂ ਹੀ ਪੁਲਸ ਤੜਕਸਾਰ 3 ਵਜੇ ਖਨੌਰੀ ਸਰਹੱਦ ‘ਤੇ ਪਹੁੰਚ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਡੱਲੇਵਾਲ ਦੇ ਟੈਂਟ ਦੀ ਖਿੜਕੀ ਤੋੜ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਦਰਅਸਲ, ਰਾਤ ਤੋਂ ਹੀ ਖਨੋਰੀ ਸਰਹੱਦ ‘ਤੇ ਕਿਸਾਨਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਭਾਰੀ ਪੁਲਿਸ ਬਲ ਡੀਐਮਸੀ ਦੇ ਬਾਹਰ ਤੈਨਾਤ ਕੀਤਾ ਗਿਆ।
ਬੀਤੇ ਸ਼ੁੱਕਰਵਾਰ ਨੂੰ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਕਿਸਾਨ ਬਾਅਦ ਵਿੱਚ ਸ਼ੰਭੂ ਸਰਹੱਦ ਤੋਂ ਕੌਮੀ ਰਾਜਧਾਨੀ ਵੱਲ ਮਾਰਚ ਕਰਨਗੇ। ਪੰਧੇਰ ਨੇ ਕਿਹਾ ਸੀ, ”ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਖਨੌਰੀ ਸਰਹੱਦ ‘ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰੇਗਾ। ਦਸ ਦਿਨ ਬਾਅਦ 6 ਦਸੰਬਰ ਨੂੰ ਅਸੀਂ ਬਿਨਾਂ ਕਿਸੇ ਵਾਹਨ ਦੇ ਦਿੱਲੀ ਵੱਲ ਮਾਰਚ ਕਰਾਂਗੇ।
ਉਨ੍ਹਾਂ ਕਿਹਾ ਸੀ, “26 ਨਵੰਬਰ ਤੋਂ ਬਾਅਦ ਅਸੀਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਨੂੰ ਕਾਲੇ ਝੰਡੇ ਦਿਖਾਵਾਂਗੇ ਅਤੇ ਪਿੰਡਾਂ ਵਿੱਚ ਜਾਣ ਵਾਲਿਆਂ ਨੂੰ ਪੁੱਛਾਂਗੇ ਕਿ ਕਿਸਾਨਾਂ-ਮਜ਼ਦੂਰਾਂ ਦੇ ਮੁੱਦਿਆਂ ਨੂੰ ਕਿਉਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਇਹ ਐਲਾਨ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਦੌਰਾਨ ਕੀਤਾ ਗਿਆ। ਮੋਰਚੇ ਨੇ ਕਿਹਾ ਸੀ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ ਆਗੂ ਡੱਲੇਵਾਲ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ 26 ਨਵੰਬਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਹੋਰ ਰਾਜਾਂ ਤੋਂ ਕਿਸਾਨ-ਮਜ਼ਦੂਰ ਖਨੌਰੀ ਸਰਹੱਦ ’ਤੇ ਇਕੱਠੇ ਹੋਣਗੇ। ਇਸ ਤੋਂ ਇਲਾਵਾ ਕਰਨਾਟਕ, ਤਾਮਿਲਨਾਡੂ, ਤੇਲੰਗਾਨਾ ਅਤੇ ਦੱਖਣੀ ਭਾਰਤ ਦੇ ਹੋਰ ਹਿੱਸਿਆਂ ਸਮੇਤ ਵੱਖ-ਵੱਖ ਰਾਜਾਂ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ।
ਦੱਸ ਦੇਈਏ ਕਿ ਕਿਸਾਨ ਸੰਗਠਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨੀ ਕਰਜ਼ਾ ਮੁਆਫੀ, ਕਿਸਾਨਾਂ-ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ‘ਚ ਵਾਧਾ ਨਾ ਕਰਨ, ਪੁਲਸ ਕੇਸ ਵਾਪਸ ਲੈਣ, ਲਖੀਮਪੁਰ ਦੇ ਐੱਸ. 2021. ਖੇੜੀ ਹਿੰਸਾ ਦੇ ਪੀੜਤਾਂ ਲਈ “ਇਨਸਾਫ਼”, ਭੂਮੀ ਗ੍ਰਹਿਣ ਐਕਟ, 2013 ਦੀ ਬਹਾਲੀ, ਅਤੇ 2020-21 ਵਿੱਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ। ਹੋ ਚੁੱਕੇ ਹਨ।