RBI Governor Shaktikanta Das: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਹੈ।
ਆਰਬੀਆਈ ਦੇ ਬੁਲਾਰੇ ਨੇ ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਆਰਬੀਆਈ ਗਵਰਨਰ ਨੂੰ ਐਸਿਡਿਟੀ ਦੀ ਸ਼ਿਕਾਇਤ ਹੋਈ, ਜਿਸ ਕਾਰਨ ਉਨ੍ਹਾਂ ਨੂੰ ਨਿਗਰਾਨੀ ਲਈ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਠੀਕ ਹੈ, ਅਗਲੇ 2-3 ਘੰਟਿਆਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।
ਵਰਣਨਯੋਗ ਹੈ ਕਿ ਪਿਛਲੇ ਮਹੀਨੇ ਹੀ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਲਗਾਤਾਰ ਦੂਜੇ ਸਾਲ ਵਿਸ਼ਵ ਦੇ ਟੌਪ ਸੈਂਟਰਲ ਬੈਂਕਰ ਚੁਣੇ ਗਏ ਸੀ। ਗਵਰਨਰ ਸ਼ਕਤੀਕਾਂਤ ਦਾਸ ਨੂੰ ਇੱਕ ਵਾਰ ਫਿਰ ਸੈਂਟਰਲ ਬੈਂਕ ਰਿਪੋਰਟ ਕਾਰਡ 2024 ਵਿੱਚ ਏ+ ਗ੍ਰੇਡ ਮਿਲਿਆ। ਗਵਰਨਰ ਦਾਸ ਨੂੰ ਇਹ ਐਵਾਰਡ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਗਲੋਬਲ ਫਾਈਨਾਂਸ ਵੱਲੋਂ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ