Supreme Court: ਸੁਪਰੀਮ ਕੋਰਟ ਨੇ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਵਿਕਰਮ ਨਾਥ ਨੇ ਕਿਹਾ ਕਿ ਜਦੋਂ ਐੱਨ. ਚੰਦਰਬਾਬੂ ਨਾਇਡੂ ਅਤੇ ਜਗਨ ਮੋਹਨ ਰੈਡੀ ਵਰਗੇ ਨੇਤਾ ਜਦੋਂ ਚੋਣਾਂ ਹਾਰਦੇ ਹਨ ਤਾਂ ਕਹਿੰਦੇ ਹਨ ਕਿ ਈਵੀਐਮ ਨਾਲ ਛੇੜਛਾੜ ਹੋਈ ਹੈ, ਪਰ ਜਦੋਂ ਉਹ ਇਸ ਰਾਹੀਂ ਚੋਣਾਂ ਜਿੱਤਦੇ ਹਨ ਤਾਂ ਉਹ ਕੁਝ ਨਹੀਂ ਕਹਿੰਦੇ। ਫਿਰ ਈਵੀਐਮ ਵਿੱਚ ਕੋਈ ਨੁਕਸ ਨਜ਼ਰ ਨਹੀਂ ਆਉਂਦਾ।
ਪਟੀਸ਼ਨਕਰਤਾ ਨੇ ਮੰਗ ਕੀਤੀ ਸੀ ਕਿ ਸਾਰੀਆਂ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣ। ਪਟੀਸ਼ਨਰ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਉਸ ਨੂੰ 18 ਸਿਆਸੀ ਪਾਰਟੀਆਂ ਦਾ ਸਮਰਥਨ ਹਾਸਲ ਹੈ। ਚੰਦਰਬਾਬੂ ਨਾਇਡੂ ਅਤੇ ਜਗਨ ਮੋਹਨ ਵਰਗੇ ਨੇਤਾਵਾਂ ਨੇ ਵੀ ਕਿਹਾ ਹੈ ਕਿ ਈਵੀਐਮ ਨਾਲ ਛੇੜਛਾੜ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਬੈਲਟ ਵੋਟਿੰਗ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ।