Chandigarh News: ਗੋਲਡੀ ਬਰਾੜ ਨੇ ਚੰਡੀਗੜ੍ਹ ਦੇ ਸੈਕਟਰ 26 ਵਿੱਚ ਦੋ ਨਾਈਟ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਸ ਨੇ ਅਤੇ ਰੋਹਿਤ ਗੋਦਾਰਾ ਨੇ ਇਹ ਧਮਾਕੇ ਕੀਤੇ ਹਨ। ਪੋਸਟ ਮੁਤਾਬਕ ਉਸ ਨੇ ਕਲੱਬ ਦੇ ਮਾਲਕ ਨੂੰ ਪ੍ਰੋਟੈਕਸ਼ਨ ਮਨੀ ਲਈ ਫੋਨ ਕੀਤਾ ਸੀ, ਜਿਸ ਦਾ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਇਸੇ ਲਈ ਦੋ ਕਲੱਬਾਂ ਦੇ ਬਾਹਰ ਧਮਾਕੇ ਕੀਤੇ ਗਏ। ਫਿਲਹਾਲ ਪੁਲਿਸ ਸੋਸ਼ਲ ਮੀਡੀਆ ਪੋਸਟ ਦੀ ਪੜਤਾਲ ਕਰ ਰਹੀ ਹੈ।
ਗੋਲਡੀ ਬਰਾੜ 2021 ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ ਅਤੇ ਉਥੋਂ ਪੰਜਾਬ ਵਿੱਚ ਇੱਕ ਮਾਡਿਊਲ ਰਾਹੀਂ ਕੰਮ ਕਰਦਾ ਹੈ। ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਲਈ ਕੰਮ ਵੀ ਕਰਦਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੋਲਡੀ ਬਰਾੜ ਦਾ ਨਾਂ ਵੀ ਆਇਆ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਦੇ ਹੁਕਮਾਂ ‘ਤੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।
ਦੋ ਬਾਈਕ ਸਵਾਰਾਂ ਨੇ ਦੇਸੀ ਬੰਬ ਨਾਲ ਧਮਾਕਾ ਕੀਤਾ
ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਜਿਨ੍ਹਾਂ ਦੋ ਨਾਈਟ ਕਲੱਬਾਂ ‘ਚ ਧਮਾਕਾ ਹੋਇਆ ਸੀ, ਉਨ੍ਹਾਂ ‘ਚੋਂ ਇਕ ਸੇਵੇਲ ਬਾਰ ਐਂਡ ਲੌਂਜ ਦਾ ਮਾਲਕ ਰੈਪਰ ਬਾਦਸ਼ਾਹ ਹੈ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਦੇਸੀ ਬੰਬ ਨਾਲ ਧਮਾਕਾ ਕੀਤਾ। ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਘਟਨਾ ਦੌਰਾਨ ਨਾਈਟ ਕਲੱਬ ਦੀਆਂ ਖਿੜਕੀਆਂ ਵੀ ਟੁੱਟ ਗਈਆਂ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਹੋਏ ਇਹ ਧਮਾਕੇ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਰਹੇ ਹਨ।