Punjab News: ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ‘ਚ ਧੁੰਧ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤਾਪਮਾਨ ‘ਚ ਲਗਾਤਾਰ ਵਾਧਾ ਹੋਣ ਦੀ ਗੱਲ ਕਹੀ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ਵਿੱਚ 1.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਦੀ ਮੱਨਿਏ ਤਾਂ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਭਾਵੇਂ ਚੰਡੀਗੜ੍ਹ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ ਸੁਧਰਨਾ ਸ਼ੁਰੂ ਹੋ ਗਿਆ ਹੈ ਪਰ ਪੰਜਾਬ ਦੇ ਮੁਕਾਬਲੇ ਸਥਿਤੀ ਅਜੇ ਵੀ ਮਾੜੀ ਹੈ।ਪੰਜਾਬ ‘ਚ ਰਾਤ ਨੂੰ ਭਾਵੇਂ ਕਿ ਹਲਕੀ ਠੰਡ ਹੈ ਪਰ ਧੁੰਦ ਤੋਂ ਰਾਹਤ ਮਿਲੀ ਹੈ। ਦਿਨ ਵੇਲੇ ਧੁੱਪ ਕਾਰਨ ਲੋਕਾਂ ਨੂੰ ਠੰਢ ਮਹਿਸੂਸ ਨਹੀਂ ਹੋ ਰਹੀ।