Punjab Politics: ਆਮ ਆਦਮੀ ਪਾਰਟੀ (ਆਪ) ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਦੇ ਸਕੱਤਰ ਜਨਰਲ ਨੂੰ ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਚਰਚਾ ਲਈ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਸੌਂਪਿਆ ਹੈ।
ਆਪ ਦੇ ਸੰਸਦ ਮੈਂਬਰ ਨੇ ਆਪਣੇ ਪੱਤਰ ਵਿੱਚ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੇਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਲਈ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕੀਤੀ ਹੈ।
ਬਿੱਲ – IPC ਸੋਧ ਬਿੱਲ ਅਤੇ CRPC ਸੋਧ ਬਿੱਲ – ਪੰਜਾਬ ਅਸੈਂਬਲੀ ਦੁਆਰਾ 28 ਅਗਸਤ, 2018 ਨੂੰ ਪਾਸ ਕੀਤੇ ਗਏ ਸਨ, ਪਰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੀ। ਦਸ ਦਇਏ ਕਿ ਬੇਅਦਬੀ ਦੇ ਮੁੱਦੇ ਪੰਜਾਬ ਦੇ ਸਿਆਸੀ ਅਖਾੜੇ ‘ਤੇ ਵੱਡੇ ਪੱਧਰ ਤੇ ਹਾਵੀ ਰਹਿੰਦੇ ਹਨ।