Parliament Winter Session 2024: ਇਨ੍ਹੀਂ ਦਿਨੀਂ ਸੰਸਦ ਦਾ ਸਰਦ ਰੁੱਤ ਸੈਸ਼ਨ ਚੱਲ ਰਿਹਾ ਹੈ। ਲੋਕ ਸਭਾ ਅਤੇ ਰਾਜ ਸਭਾ ‘ਚ ਬੁੱਧਵਾਰ ਨੂੰ ਦੂਜੇ ਦਿਨ ਵੀ ਭਾਰੀ ਹੰਗਾਮਾ ਹੋਇਆ। ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ, ਜਿਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਦਰਅਸਲ ਲੋਕ ਸਭਾ ‘ਚ ਜਿਵੇਂ ਹੀ ਚਰਚਾ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਵਲੋਂ ਹੰਗਾਮਾ ਹੋ ਗਿਆ।
ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਵੀ ਜਦੋਂ ਲੋਕ ਸਭਾ ਦੀ ਕਾਰਵਾਈ 12 ਵਜੇ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਫਿਰ ਲੋਕ ਸਭਾ ਦੀ ਕਾਰਵਾਈ ਭਲਕੇ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦਰਅਸਲ, ਵਿਰੋਧੀ ਸੰਸਦ ਮੈਂਬਰਾਂ ਦੀ ਮੰਗ ਸੀ ਕਿ ਸੰਭਲ ‘ਚ ਗੜਬੜ ਅਤੇ ਅਡਾਨੀ ਮਾਮਲੇ ‘ਤੇ ਚਰਚਾ ਹੋਣੀ ਚਾਹੀਦੀ ਹੈ।
#WATCH | Lok Sabha adjourned for the day; to meet again at 11 A.M on Thursday, 28th November. pic.twitter.com/WCg9jhRzxB
— ANI (@ANI) November 27, 2024
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਅਸੀਂ ਹਰ ਮੁੱਦੇ ‘ਤੇ ਚਰਚਾ ਕਰਾਂਗੇ, ਪਰ ਸਦਨ ਨੂੰ ਚੱਲਣ ਦਿਓ। ਲੋਕ ਸਭਾ ਵਾਂਗ ਰਾਜ ਸਭਾ ਵਿੱਚ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਹੰਗਾਮੇ ਦੇ ਮੱਦੇਨਜ਼ਰ ਰਾਜ ਸਭਾ ਦੀ ਕਾਰਵਾਈ ਪਹਿਲਾਂ 11 ਵਜੇ ਅਤੇ ਫਿਰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
Rajya Sabha adjourned for the day; to meet again at 11 A.M on Thursday, 28th November.
— ANI (@ANI) November 27, 2024
ਸੰਸਦ ਭਵਨ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ‘ਚ ਲੋਕਾਂ ਨੂੰ ਮਾਮੂਲੀ ਦੋਸ਼ਾਂ ‘ਚ ਗ੍ਰਿਫਤਾਰ ਕੀਤਾ ਜਾਂਦਾ ਹੈ, ਜਦਕਿ ਉਦਯੋਗਪਤੀ ਗੌਤਮ ਅਡਾਨੀ ‘ਤੇ ਅਮਰੀਕਾ ‘ਚ ਰਿਸ਼ਵਤਖੋਰੀ ਦੇ ਗੰਭੀਰ ਦੋਸ਼ ਲੱਗੇ ਹਨ। ਉਸਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ ਅਤੇ ਸਰਕਾਰ ਉਸਨੂੰ ਬਚਾ ਰਹੀ ਹੈ। ਸਾਡੀ ਮੰਗ ਹੈ ਕਿ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।