New Delhi: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਉਣ ਵਾਲੀਆਂ ਸੰਗਠਨ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੱਖ-ਵੱਖ ਰਾਜਾਂ ਲਈ ਅਬਜ਼ਰਵਰ ਨਿਯੁਕਤ ਕੀਤੇ ਹਨ। ਇਹ ਅਬਜ਼ਰਵਰ ਰਾਸ਼ਟਰੀ ਚੋਣ ਅਧਿਕਾਰੀ ਅਤੇ ਸੂਬਾ ਇਕਾਈ ਨਾਲ ਤਾਲਮੇਲ ਕਰਕੇ ਸੰਗਠਨ ਚੋਣਾਂ ਸੰਪੰਨ ਕਰਵਾਉਣਗੇ।
ਭਾਜਪਾ ਨੇ ਸੀਨੀਅਰ ਨੇਤਾ ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਉੱਤਰ ਪ੍ਰਦੇਸ਼ ਵਰਗੇ ਵੱਡੇ ਅਤੇ ਸਿਆਸੀ ਤੌਰ ‘ਤੇ ਮਹੱਤਵਪੂਰਨ ਸੂਬੇ ‘ਚ ਸੰਗਠਨ ਚੋਣਾਂ ਕਰਵਾਉਣਾ ਤਾਵੜੇ ਦੀ ਮੁੱਖ ਜ਼ਿੰਮੇਵਾਰੀ ਦੀ ਹੋਵੇਗੀ।
ਰਾਸ਼ਟਰੀ ਸਹਿ-ਸੰਗਠਨ ਜਨਰਲ ਸਕੱਤਰ ਸ਼ਿਵ ਪ੍ਰਕਾਸ਼ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨੂੰ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਉੱਤਰਾਖੰਡ ਦਾ ਅਬਜ਼ਰਵਰ ਬਣਾਇਆ ਗਿਆ ਹੈ।
ਪਾਰਟੀ ਨੇ ਰਾਸ਼ਟਰੀ ਜਨਰਲ ਸਕੱਤਰ ਸੁਨੀਲ ਬਾਂਸਲ ਨੂੰ ਪੱਛਮੀ ਬੰਗਾਲ, ਅਸਾਮ, ਝਾਰਖੰਡ ਅਤੇ ਹਰਿਆਣਾ ਵਿੱਚ ਸੰਗਠਨ ਦੀਆਂ ਚੋਣਾਂ ਲਈ ਅਬਜ਼ਰਵਰ ਬਣਾਇਆ ਹੈ। ਇਹ ਚਾਰੇ ਸੂਬਾ ਭਾਜਪਾ ਲਈ ਰਣਨੀਤਕ ਤੌਰ ‘ਤੇ ਅਹਿਮ ਮੰਨੇ ਜਾਂਦੇ ਹਨ, ਜਿੱਥੇ ਸੁਨੀਲ ਬਾਂਸਲ ਦਾ ਤਜਰਬਾ ਪਾਰਟੀ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ।
ਹਿੰਦੂਸਥਾਨ ਸਮਾਚਾਰ