Navjot Sidhu: ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਪਤਨੀ ਨਵਜੋਤ ਕੌਰ ਦੇ ਕੈਂਸਰ ਦਾ ਇਲਾਜ ਦਸਣਾ ਮੰਗਿਂਗਾ ਪਿਆ। ਹੁਣ ਨਵਜੋਤ ਸਿੰਘ ਸਿੱਧੂ ਨੂੰ 850 ਕਰੋੜ ਰੁਪਏ ਦਾ ਕਾਮਨੂਨੀ ਨੋਟਿਸ ਮਿਲਿਆ ਹੈ। ਦਰਅਸਲ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਸਿੱਧੂ ਨੂੰ ਪਤਨੀ ਨਵਜੋਤ ਕੌਰ ਦੇ ਕੈਂਸਰ ਦੇ ਇਲਾਜ ਦੇ ਦਸਤਾਵੇਜ਼ 7 ਦਿਨਾਂ ‘ਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਦਸਤਾਵੇਜ਼ ਨਾ ਪੇਸ਼ ਕਰਨ ‘ਤੇ 850 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਦਰਅਸਲ ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਚੌਥੀ ਸਟੇਜ ਦੇ ਕੈਂਸਰ ਤੋਂ ਪੂਰੀ ਤਰ੍ਹਾਂ ਠੀਕ ਹੋਣ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਸੀ, ਜਿਸ ‘ਚ ਨਵਜੋਤ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਬਿਨਾਂ ਕਿਸੇ ਡਾਕਟਰੀ ਇਲਾਜ ਜਾਂ ਦਵਾਈ ਦੇ ਸਿਰਫ਼ 40 ਦਿਨਾਂ ‘ਚ ਕੈਂਸਰ ਤੋਂ ਪੂਰੀ ਤਰ੍ਹਾਂ ਠੀਕ ਹੋ ਗਈ ਹੈ। ਉਨ੍ਹਾਂ ਦੇ ਇਸ ਦਾਅਵੇ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਦੇ ਡਾਕਟਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਗੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਖੁਰਾਕ ਨੇ ਉਨ੍ਹਾਂ ਦੀ ਪਤਨੀ ਨੂੰ ਸਟੇਜ 4 ਦੇ ਕੈਂਸਰ ‘ਤੇ ਕਾਬੂ ਪਾਉਣ ਵਿੱਚ ਮਦਦ ਕੀਤੀ ਸੀ, ਜਿਸ ਤੋਂ ਬਾਅਦ ਕੈਂਸਰ ਮਾਹਿਰਾਂ ਅਤੇ ਡਾਕਟਰਾਂ ਦੁਆਰਾ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ ਗਈ। ਇਸ ਤੋਂ ਬਾਅਦ ਸਿੱਧੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਤਨੀ ਦੀ ਸਰਜਰੀ, ਕੀਮੋਥੈਰੇਪੀ, ਹਾਰਮੋਨਲ ਥੈਰੇਪੀ ਅਤੇ ਟਾਰਗੇਟ ਥੈਰੇਪੀ ਕਰਵਾਈ ਗਈ ਹੈ।
ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਇਕ ਵੀਡੀਓ ‘ਚ ਸਿੱਧੂ ਨੇ ਕਿਹਾ ਕਿ ਉਹ ਡਾਕਟਰਾਂ ਦੀ ਬਹੁਤ ਇੱਜ਼ਤ ਕਰਦੇ ਹਨ ਅਤੇ ਉਨ੍ਹਾਂ ਦੀ ਪਤਨੀ ਡਾਕਟਰਾਂ ਦੀ ਸਲਾਹ ਲੈ ਕੇ ਹੀ ਆਪਣੀ ਡਾਈਟ ਦਾ ਪਾਲਣ ਕਰਦੀ ਹੈ।
ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਕਿਹਾ ਕਿ ਖੁਰਾਕ ਇੱਕ ਵਿਆਪਕ ਜੀਵਨ ਸ਼ੈਲੀ ਵਿੱਚ ਤਬਦੀਲੀ ਦਾ ਹਿੱਸਾ ਹੈ, ਜਿਸ ਵਿੱਚ ਯੋਗਾ ਵੀ ਸ਼ਾਮਲ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਗੇ ਕਿਉਂਕਿ ਕੈਂਸਰ ਸੰਭਾਵੀ ਤੌਰ ‘ਤੇ ਵਾਪਸ ਆ ਸਕਦਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਮਿਲਾਵਟਖੋਰੀ ਵਿਰੁੱਧ ਲੜਨ ਦੀ ਅਪੀਲ ਵੀ ਕੀਤੀ।