New Delhi: ਘਰੇਲੂ ਸ਼ੇਅਰ ਬਾਜ਼ਾਰ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਹੇਠਲੇ ਪੱਧਰ ਤੋਂ ਉਭਰਨ ਤੋਂ ਬਾਅਦ ਇੱਕ ਵਾਰ ਫਿਰ ਗਿਰਾਵਟ ਦਾ ਸ਼ਿਕਾਰ ਹੋ ਗਿਆ ਹੈ। ਅੱਜ ਦਾ ਕਾਰੋਬਾਰ ਸਪਾਟ ਪੱਧਰ ‘ਤੇ ਸ਼ੁਰੂ ਹੋਇਆ। ਸ਼ੁਰੂਆਤੀ ਕਾਰੋਬਾਰ ‘ਚ ਹੀ ਬਿਕਵਾਲੀ ਦੇ ਦਬਾਅ ਕਾਰਨ ਸ਼ੇਅਰ ਬਾਜ਼ਾਰ ਦੇ ਦੋਵੇਂ ਸੂਚਕਾਂਕ ਲਾਲ ਨਿਸ਼ਾਨ ‘ਚ ਆ ਗਏ, 10 ਵਜੇ ਤੋਂ ਕੁਝ ਦੇਰ ਪਹਿਲਾਂ ਸ਼ੁਰੂ ਹੋਈ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰ ਨੇ ਹੇਠਲੇ ਪੱਧਰ ਤੋਂ ਉਭਰਨ ਦੀ ਕੋਸ਼ਿਸ਼ ਕੀਤੀ, ਪਰ ਬਿਕਵਾਲੀ ਕਾਰਨ ਸੂਚਕਾਂਕ ਲਗਾਤਾਰ ਡਿੱਗਦੇ ਨਜ਼ਰ ਆਏ।
ਕਾਰੋਬਾਰ ਦੌਰਾਨ ਫਿਲਹਾਲ ਸੈਂਸੈਕਸ 648.80 ਅੰਕ ਭਾਵ 0.81 ਫੀਸਦੀ ਦੀ ਗਿਰਾਵਟ ਨਾਲ 79,585.27 ਅੰਕ ਦੇ ਪੱਧਰ ’ਤੇ ਅਤੇ ਨਿਫਟੀ 184.80 ਅੰਕ ਭਾਵ 0.76 ਫੀਸਦੀ ਦੀ ਗਿਰਾਵਟ ਨਾਲ 24,090.10 ਅੰਕ ਦੇ ਪੱਧਰ ’ਤੇ ਕਾਰੋਬਾਰ ਕਰ ਰਹੇ ਸੀ। ਕਾਰੋਬਾਰ ਦੇ ਪਹਿਲੇ ਘੰਟੇ ਬਾਅਦ ਸ਼ੇਅਰ ਬਾਜ਼ਾਰ ਦੇ ਦਿੱਗਜ਼ ਸ਼ੇਅਰਾਂ ‘ਚੋਂ ਅਡਾਨੀ ਇੰਟਰਪ੍ਰਾਈਜਿਜ਼, ਐਚਡੀਐਫਸੀ ਬੈਂਕ, ਅਡਾਨੀ ਪੋਰਟਸ, ਆਈਸੀਆਈਸੀਆਈ ਬੈਂਕ ਅਤੇ ਵੋਡਾਫੋਨ ਆਈਡੀਆ ਦੇ ਸ਼ੇਅਰ 4.42 ਤੋਂ 1.33 ਫ਼ੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਆਇਸ਼ਰ ਮੋਟਰਜ਼, ਟੇਕ ਮਹਿੰਦਰਾ, ਇੰਫੋਸਿਸ, ਮਹਿੰਦਰਾ ਐਂਡ ਮਹਿੰਦਰਾ ਅਤੇ ਐਚਸੀਐਲ ਟੈਕਨਾਲੋਜੀ ਦੇ ਸ਼ੇਅਰ 1.55 ਤੋਂ 0.93 ਫੀਸਦੀ ਤੱਕ ਡਿੱਗ ਕੇ ਕਾਰੋਬਾਰ ਕਰਦੇ ਨਜ਼ਰ ਆਏ।
ਇਸੇ ਤਰ੍ਹਾਂ ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 3 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਨਿਸ਼ਾਨ ‘ਤੇ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ‘ਚ 27 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਸਨ। ਨਿਫਟੀ ‘ਚ ਸ਼ਾਮਲ 50 ਸ਼ੇਅਰਾਂ ‘ਚੋਂ 8 ਸ਼ੇਅਰ ਹਰੇ ਨਿਸ਼ਾਨ ‘ਤੇ ਅਤੇ 42 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰਦੇ ਦੇਖੇ ਗਏ।
ਬੀਐੱਸਈ ਦਾ ਸੈਂਸੈਕਸ ਅੱਜ 47.56 ਅੰਕਾਂ ਦੀ ਮਾਮੂਲੀ ਮਜ਼ਬੂਤੀ ਨਾਲ 80,281.64 ਅੰਕਾਂ ਦੇ ਪੱਧਰ ‘ਤੇ ਖੁੱਲ੍ਹਿਆ। ਕਾਰੋਬਾਰ ਦੀ ਸ਼ੁਰੂਆਤ ਦੇ ਨਾਲ ਹੀ ਬਿਕਵਾਲੀ ਦਾ ਦਬਾਅ ਬਣਿਆ, ਜਿਸ ਕਾਰਨ ਸੂਚਕਾਂਕ 80,144.85 ਅੰਕ ਤੱਕ ਡਿੱਗ ਗਿਆ। ਹਾਲਾਂਕਿ, ਸਵੇਰੇ 10 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਖਰੀਦਦਾਰਾਂ ਨੇ ਇੱਕ ਕੋਸ਼ਿਸ਼ ਕੀਤੀ, ਜਿਸ ਕਾਰਨ ਇਸ ਸੂਚਕਾਂਕ ਦੀ ਗਤੀ ’ਚ ਸੁਧਾਰ ਹੋਇਆ, ਪਰ ਫਿਰ ਬਿਕਵਾਲੀ ਦਾ ਦਬਾਅ ਬਣਦਾ ਨਜ਼ਰ ਆਇਆ।
ਸੈਂਸੈਕਸ ਦੇ ਉਲਟ, ਐਨਐਸਈ ਦੇ ਨਿਫਟੀ ਨੇ 0.75 ਅੰਕ ਦੀ ਮਾਮੂਲੀ ਗਿਰਾਵਟ ਨਾਲ 24,274.15 ਅੰਕਾਂ ‘ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ। ਜਿਵੇਂ ਹੀ ਬਾਜ਼ਾਰ ਖੁੱਲ੍ਹਿਆ ਤਾਂ ਬਿਕਵਾਲੀ ਦੇ ਦਬਾਅ ਕਾਰਨ ਇਹ ਸੂਚਕਾਂਕ ਡਿੱਗ ਕੇ 24,254.35 ਅੰਕ ‘ਤੇ ਆ ਗਿਆ, ਪਰ ਇਸ ਤੋਂ ਬਾਅਦ ਖਰੀਦਦਾਰੀ ਦੇ ਸਮਰਥਨ ਕਾਰਨ ਇਹ ਸੁਧਰ ਗਿਆ ਅਤੇ ਹਰੇ ਨਿਸ਼ਾਨ ‘ਚ ਆਪਣੀ ਜਗ੍ਹਾ ਲੈ ਲਈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਬਿਕਵਾਲੀ ਦਾ ਦਬਾਅ ਨਜ਼ਰ ਆਇਆ।
ਇਸ ਤੋਂ ਪਹਿਲਾਂ ਆਖਰੀ ਕਾਰੋਬਾਰੀ ਦਿਨ ਬੁੱਧਵਾਰ ਨੂੰ ਸੈਂਸੈਕਸ 230.02 ਅੰਕ ਜਾਂ 0.29 ਫੀਸਦੀ ਮਜ਼ਬੂਤੀ ਨਾਲ 80,234.08 ਅੰਕਾਂ ਦੇ ਪੱਧਰ ‘ਤੇ ਅਤੇ ਨਿਫਟੀ 80.40 ਅੰਕ ਜਾਂ 0.33 ਫੀਸਦੀ ਮਜ਼ਬੂਤੀ ਨਾਲ 24,274.90 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ