Amritsar News: ਫਰੀਦਕੋਟ ਤੋਂ ਸੰਸਦ ਸਰਬਜੀਤ ਸਿੰਘ ਖਾਲਸਾ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਸਦੇ ਨਾਲ ਹੀ ਖਡਬਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਮੁੰਡਿਆ ਦੀ ਲਗਾਤਾਰ ਰੇਕੀ ਕੀਤੀ ਜਾ ਰਹੀ ਹੈ। ਅੱਜ ਅਸੀਂ ਇਸੀ ਮੁੱਦੇ ਨੂੰ ਲੈ ਕੇ ਜੱਥੇਦਾਰ ਨਾਲ ਮੁਲਾਕਾਤ ਕੀਤੀ, ਅਤੇ ਉਨਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਪੂਰਾ ਪੰਥ ਉਹਨਾਂ ਦੇ ਨਾਲ ਹੈ। ਸੰਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਜੇਕਰ ਕੋਈ ਵੀ ਸ਼ਖਸ ਇਹਨਾਂ ਨੂੰ ਧਮਕਾਉਂਦਾ ਹੈ ਅਤੇ ਇਹਨਾਂ ਦੇ ਬੱਚਿਆਂ ਨੂੰ ਧਮਕਾਉਂਦਾ ਹੈ ਉਹ ਇਸ ਤਰ੍ਹਾਂ ਨਾ ਕਰਨ ਅਸੀਂ ਬਾਪੂ ਜੀ ਦੇ ਨਾਲ ਖੜੇ ਹੈ, ਉਹਨਾਂ ਨੇ ਕਿਹਾ ਕਿ ਜਦ ਤੱਕ ਅਕਾਲੀ ਦਲ ਦੀ ਸਰਕਾਰ ਬੀਜੇਪੀ ਦੀ ਸਰਕਾਰ ਨਾਲ ਸੀ ਉਦੋਂ ਤੱਕ ਪੰਥ ਦਾ ਕਾਫੀ ਨੁਕਸਾਨ ਹੋਇਆ ਸੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਜਲਦ ਹੀ ਉਨਾਂ ਦੇ ਉੱਤੇ ਫੈਸਲਾ ਆਉਣ ਵਾਲਾ ਹੈ, ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕਿਸੇ ਦੇ ਵੀ ਤਬਾਅ ਹੇਠ ਆ ਕੇ ਕੋਈ ਵੀ ਫੈਸਲਾ ਨਾ ਲਿੱਤਾ ਜਾਵੇ।, ਉਹਨਾਂ ਨੇ ਕਿਹਾ ਕਿ ਜੋ ਵੀ ਪੰਥ ਦੇ ਹੱਕ ਤੇ ਫੈਸਲਾ ਹੋਏਗਾ ਉਹੀ ਸੁਖਬੀਰ ਸਿੰਘ ਨੂੰ ਸੁਣਾਇਆ ਜਾਵੇ