Mumbai News: ਮੁੰਬਈ ਪੁਲਸ ਦੀ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁੰਬਈ ਪੁਲਸ ਨੇ ਇਸ ਧਮਕੀ ਭਰੇ ਕਾਲ ਬਾਰੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਮਹਿਲਾ ਕਾਲਰ ਨੇ ਮੁੰਬਈ ਪੁਲਸ ਸੈਂਟਰਲ ਕੰਟਰੋਲ ਰੂਮ ‘ਤੇ ਫੋਨ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤੋਂ ਬਾਅਦ ਮਹਿਲਾ ਕਾਲਰ ਨੇ ਕਾਲ ਕੱਟ ਦਿੱਤੀ। ਇਸ ਕਾਲ ਦੀ ਜਾਂਚ ਕੀਤੀ ਗਈ ਅਤੇ ਇਸ ਸਬੰਧ ਵਿੱਚ ਇੱਕ ਔਰਤ ਸ਼ੀਤਲ ਚਵਾਨ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਸ ਮਹਿਲਾ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਧਮਕੀ ਭਰੇ ਕਾਲ ਦੀ ਸੱਚਾਈ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਸਮੇਂ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਣਾਉਣ ਦੀ ਹਲਚਲ ਤੇਜ਼ ਹੋ ਗਈ ਹੈ। ਸੂਬੇ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਕੇਂਦਰੀ ਨੇਤਾ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣ ਜਾ ਰਹੇ ਹਨ। ਇਸ ਕਾਰਨ ਮੁੰਬਈ ਪੁਲਸ ਧਮਕੀ ਭਰੇ ਫੋਨ ਕਾਲ ਨੂੰ ਲੈ ਕੇ ਚੌਕਸ ਹੋ ਗਈ।
ਹਿੰਦੂਸਥਾਨ ਸਮਾਚਾਰ