Amritsar News: ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਿਆ ਗਿਆ। ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ‘ਤੇ CISF ਦੇ ਜਵਾਨਾਂ ਨੇ ਕਿਰਪਾਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਮੈਟਰੋ ਸਟੇਸ਼ਨ ‘ਚ ਦਾਖਲ ਹੋਣ ਤੋਂ ਰੋਕਿਆ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਦਾ ਸਖ਼ਤ ਨਿਖੇਧੀ ਕੀਤੀ ਹੈ।
I strongly condemn the incident at Jhilmil Metro Station in New Delhi, where an Amritdhari Sikh was denied entry “solely for carrying a Kirpan.”
Such actions blatantly disregard the constitutional rights guaranteed under Article 25 of the Indian Constitution, which protects the… pic.twitter.com/dYJrR1jwGy
— Harmeet Singh Kalka (@hskalka) November 27, 2024
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਵੀ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ’ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।
ਝਿਲਮਿਲ ਰੇਲਵੇ ਸਟੇਸ਼ਨ ‘ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਇਕ ਸਿੱਖ ਵਿਅਕਤੀ ਨੇ ਦੱਸਿਆ ਕਿ ਉਸ ਦੀ ਕਿਰਪਾਨ 6 ਇੰਚ ਤੋਂ ਛੋਟੀ ਹੈ ਅਤੇ ਨਿਯਮਾਂ ਅਨੁਸਾਰ ਇਸ ਨੂੰ ਨਾਲ ਲੈ ਕੇ ਜਾ ਸਕਦੀ ਹੈ। ਪਰ ਸੁਰੱਖਿਆ ਕਰਮੀਆਂ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਤੋਂ ਬਾਅਦ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੀ ਗਈ।
ਹਿੰਦੂਸਥਾਨ ਸਮਾਚਾਰ