Chandigarh News: ਪੰਜਾਬ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਦਾਇਰ ਜ਼ਮਾਨਤ ਦੀ ਪਟੀਸ਼ਨ ’ਤੇ ਅੱਜ (29 ਨਵੰਬਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ।
ਉਹ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਿਆ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਸਨ।
ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।