Amritsar Blast: ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਅਧੀਨ ਆਉਂਦੇ ਪੁਲਸ ਚੌਂਕੀ ਗੁਰਬਖਸ਼ ਨਗਰ ਦੇ ਕੋਲ ਇੱਕ ਧਮਾਕਾ ਹੋਣ ਦੀ ਆਵਾਜ਼ ਇਲਾਕਾ ਵਾਸੀਆਂ ਨੂੰ ਸੁਣਾਈ ਦਿੱਤੀ ਜਿਸ ਦੇ ਚਲਦੇ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਪਾਇਆ ਗਿਆ। ਨੋ ਸਹਿਮੇ ਤੇ ਡਰੇ ਹੋਏ ਹਨ ਉਹਨਾਂ ਦਾ ਕਹਿਣਾ ਹੈ ਕਿ ਅਸੀਂ ਵੀ ਸੁਰੱਖਿਤ ਨਹੀਂ ਹਾਂ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਜਾਂਚ ਕੀਤੀ ਗਈ ਸ਼ੁਰੂ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਰ ਰਾਤ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਜਿਸ ਦੇ ਨਾਲ ਸਾਰਾ ਇਲਾਕਾ ਵਾਸੀ ਡਰ ਗਏ ਤੇ ਇਹ ਨਹੀਂ ਪਤਾ ਲੱਗਾ ਕਿ ਇਹ ਧਮਾਕਾ ਕਿਸ ਚੀਜ਼ ਦਾ ਅਸੀਂ ਪਰ ਧਮਾਕਾ ਬਹੁਤ ਜ਼ਬਰਦਸਤ ਸੀ ਉਹਨਾਂ ਕਿਹਾ ਕਿ ਇਲਾਕੇ ਵਿੱਚੋਂ ਕੋਈ ਵੀ ਘਰਾ ਚੋਂ ਬਾਹਰ ਨਹੀਂ ਨਿਕਲਿਆ ਸਵੇਰੇ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਹੋਇਆ ਪਿਆ ਹੈ। ਸਾਰੇ ਲੋਕ ਆਪਣੇ ਆਪ ਨੂੰ ਅਸੁਰੱਖਤ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਏਸੀਪੀ ਜਸਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਤੇ ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ ਧਮਾਕਾ ਜਰੂਰ ਹੋਇਆ ਹੈ ਪਰ ਇਹ ਨਹੀਂ ਪਤਾ ਕਿਸ ਚੀਜ਼ ਦਾ ਹੋਇਆ ਹੈ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਜਲਦੀ ਹੀ ਜਾਂਚ ਸਾਹਮਣੇ ਲਿਆਂਦੀ ਜਾਵੇਗੀ।