Patiala News: ਪਟਿਆਲਾ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਟੈੱਟ) 01 ਦਸੰਬਰ 2024 ਨੂੰ ਪੇਪਰ ਨੰਬਰ 01 ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ (02:30 ਘੰਟੇ) ਅਤੇ ਪੇਪਰ ਨੰ 02 ਦੁਪਹਿਰ 02:30 ਤੇ 05:00 ਵਜੇ ਤੱਕ ਕਰਵਾਈ ਜਾ ਰਹੀ ਹੈ।
ਪ੍ਰੀਖਿਆਵਾਂ ਨੂੰ ਸਚਾਰੂ ਢੰਗ ਨਾਲ ਨੇਪੜੇ ਚਾੜਨ ਲਈ ਨੱਥੀ ਪ੍ਰੀਖਿਆ ਕੇਂਦਰਾਂ ਦੀ ਸੂਚੀ ਅਨੁਸਾਰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਧਾਰਾ 163 ਤਹਿਤ ਜਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਉਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਜੋ ਪ੍ਰੀਖਿਆ ਨਿਰਵਿਘਨ ਕਰਵਾਈ ਜਾ ਸਕੇ।
ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।
ਹਿੰਦੂਸਥਾਨ ਸਮਾਚਾਰ