Amritsar News: BJP Leader ਮਨਜਿੰਦਰ ਸਿੰਘ ਸਿਰਸਾ ਨੂੰ ਜਾਰੀ ਕੀਤੇ ਪੱਤਰ ‘ਚ ਇਹ ਲਿਖਿਆ ਗਿਆ ਹੈ ਕਿ ਡੇਰਾ ਸਿਰਸਾ ਨੂੰ ਮਾਫੀ ਵਾਲੇ ਮਾਮਲੇ ‘ਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਦਸੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਜਾਰੀ ਕੀਤੇ ਪੱਤਰ ‘ਚ ਇਹ ਲਿਖਿਆ ਗਿਆ ਹੈ ਕਿ ਡੇਰਾ ਸਿਰਸਾ ਨੂੰ ਮਾਫੀ ਵਾਲੇ ਮਾਮਲੇ ਵਿੱਚ ਇਹਨਾਂ ਦੀ ਅਹਿਮ ਭੂਮਿਕਾ ਰਹੀ ਹੈ। ਦਰਅਸਲ ਅਕਾਲੀ ਦਲ ਦੀ ਸਰਕਾਰ ਵੇਲੇ ਮਨਜਿੰਦਰ ਸਿੰਘ ਸਿਰਸਾ ਕੋਲ ਕੈਬਨਿਟ ਰੈਂਕ ਸੀ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦਾ ਵੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਚੁੱਕਾ ਹੈ ।