Parliament Winter Session 2024:ਸੰਸਦ ਦਾ ਸਰਦ ਰੁੱਤ ਸੈਸ਼ਨ ਜਾਰੀ, ਵਿਦੇਸ਼ ਮੰਤਰੀ ਸ. ਜੈਸ਼ੰਕਰ ਨੇ ਦੋਵੇਂ ਲੋਕ ਸਭਾ ‘ਚ ਬੋਲਣਾ ਸੀ। ਸਰਕਾਰ ਨੇ ਸੰਸਦ ਵਿੱਚ ਤਿੰਨ ਬਿੱਲ ਵੀ ਸੂਚੀਬੱਧ ਕੀਤੇ ਹਨ। ਹਾਲਾਂਕਿ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ 2 ਵਜ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਸੰਸਦ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਅਤੇ ਲੋਕ ਸਭਾ ਵਿੱਚ ਫਿਲਹਾਲ ਪ੍ਰਸ਼ਨ ਕਾਲ ਚੱਲ ਰਿਹਾ ਹੈ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਮਣੀਪੁਰ ਹਿੰਸਾ ਮਾਮਲੇ ‘ਤੇ ਲੋਕ ਸਭਾ ‘ਚ ਮੁਲਤਵੀ ਮਤਾ ਪੇਸ਼ ਕੀਤਾ ਹੈ। ਹੁਣ ਦੇਖਣਾ ਇਹ ਹੈ ਕਿ ਲੋਕ ਸਭਾ ਦੇ ਸਪੀਕਰ ਇਸ ਨੂੰ ਮਨਜ਼ੂਰੀ ਦਿੰਦੇ ਹਨ ਜਾਂ ਸੰਸਦ ‘ਚ ਅੱਜ ਵੀ ਡੈੱਡਲਾਕ ਜਾਰੀ ਰਹਿੰਦਾ ਹੈ।
ਵਿਰੋਧੀ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਸੰਸਦ ਕੰਪਲੈਕਸ ‘ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ‘ਚ ਰਾਹੁਲ ਗਾਂਧੀ ਦੇ ਨਾਲ-ਨਾਲ ਪ੍ਰਿਅੰਕਾ ਗਾਂਧੀ ਵੀ ਸ਼ਾਮਲ ਹੋਈ। ਮੰਗਲਵਾਰ ਨੂੰ ਵਿਰੋਧੀ ਧਿਰ ਭਾਰਤੀ ਗਠਜੋੜ ਦੇ ਸੰਸਦ ਮੈਂਬਰਾਂ ਨੇ ਅਡਾਨੀ ਮਾਮਲੇ ‘ਤੇ ਸੰਸਦ ਭਵਨ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ।
#WATCH | Congress MP Priyanka Gandhi Vadra joins MPs of INDIA bloc who are protesting over Adani matter, at the Parliament premises. pic.twitter.com/3zKMUHFVhg
— ANI (@ANI) December 3, 2024
ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਮਣੀਪੁਰ ਹਿੰਸਾ ਮਾਮਲੇ ‘ਤੇ ਲੋਕ ਸਭਾ ‘ਚ ਮੁਲਤਵੀ ਮਤਾ ਪੇਸ਼ ਕੀਤਾ ਹੈ।ਸੰਸਦ ‘ਚ ਅੱਜ ਵੀ ਡੈੱਡਲਾਕ ਜਾਰੀ ਰਹਿੰਦਾ ਹੈ।
#WATCH | Delhi: Lok Sabha LoP Rahul Gandhi, Congress MP Priyanka Gandhi Vadra and MPs of INDIA bloc protest over Adani matter, at the Parliament premises. pic.twitter.com/QrwPv1vnfi
— ANI (@ANI) December 3, 2024
ਦਸ ਦਇਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾ ਹਫ਼ਤਾ ਅਡਾਨੀ ਗਰੁੱਪ ‘ਤੇ ਲੱਗੇ ਦੋਸ਼ਾਂ ਅਤੇ ਸੰਭਲ ਹਿੰਸਾ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਵਾਲਾ ਰਿਹਾ। ਹਾਲਾਂਕਿ, ਮੰਗਲਵਾਰ ਤੋਂ ਸੰਸਦ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲ ਸਕਦੀ ਹੈ ਕਿਉਂਕਿ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਵਿਰੋਧੀ ਪਾਰਟੀਆਂ ਦੀ ਬੈਠਕ ਵਿੱਚ ਸੰਸਦ ਨੂੰ ਚਲਾਉਣ ‘ਤੇ ਸਹਿਮਤੀ ਬਣ ਗਈ ਹੈ।