Chandigarh News: ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਕਾਰਵਾਈ ਕਰਦੇ ਹੋਏ ਚਾਰ ਪਾਕਿਸਤਾਨੀ ਡਰੋਨ ਅਤੇ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਬੁਲਾਰੇ ਨੇ ਮੰਗਲਵਾਰ ਨੂੰ ਦੱਸਿਆ ਕਿ ਬੀਐਸਐਫ ਨੇ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਇੱਕ ਅਪਰੇਸ਼ਨ ਦੌਰਾਨ ਦੋ ਡੀਜੇਆਈ ਥ੍ਰੀ ਐਸ ਅਤੇ ਦੋ ਡੀਜੇਆਈ ਮਾਵਿਕ ਥ੍ਰੀ ਕਲਾਸਿਕ ਡਰੋਨ ਬਰਾਮਦ ਕੀਤੇ ਹਨ।
ਬੀਐਸਐਫ ਅਨੁਸਾਰ ਬਰਾਮਦ ਕੀਤੇ ਗਏ ਡਰੋਨਾਂ ਵਿੱਚੋਂ ਕ੍ਰਮਵਾਰ 541 ਗ੍ਰਾਮ ਅਤੇ 570 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸੇ ਦੌਰਾਨ ਬੀਐਸਐਫ ਨੇ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ 2 ਕਿਲੋ 193 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜਿਆ ਗਿਆ ਮੁਲਜ਼ਮ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਲੈਣ ਲਈ ਸਰਹੱਦੀ ਖੇਤਰ ਵਿੱਚ ਪੁੱਜਿਆ ਸੀ। ਬੀ.ਐਸ.ਐਫ ਨੇ ਤਸਕਰ ਨੂੰ ਪੁੱਛਗਿੱਛ ਤੋਂ ਬਾਅਦ ਅਗਲੀ ਕਾਰਵਾਈ ਲਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ