Amritsar News- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੇ ਪਿੰਡ ਆਲੀਆਂ ਵਿਖੇ ਪੁਲਸ ਵੱਲੋਂ ਹਾਊਸ ਰੈਸਟ ਕਰ ਲਿੱਤਾ ਗਿਆ ਹੈ। ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਹਨਾਂ ਨੂੰ ਹਾਊਸ ਅਰੈਸਟ ਇਸ ਲਈ ਕੀਤਾ ਜਾ ਰਿਹਾ ਕਿ ਲੁਧਿਆਣਾ ਵਿਖੇ ਗੰਦੇ ਪਾਣੀਆਂ ਦੇ ਬੰਦ ਕਰਨ ਦਾ ਮੁੱਦਾ ਨਾ ਚੁੱਕਿਆ ਜਾਵੇ ਤਾਂ ਜੋ ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆਵਾਂ ਦੇ ਪਾਣੀ ਨੂੰ ਗੰਦਾ ਕਰਦਾ ਰਹੇ। ਲੁਧਿਆਣਾ ਵਿਖੇ ਕਾਲੇ ਪਾਣੀਆਂ ਦੇ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸੀ।